01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੈਨਸ਼ਨਰ ਐਸੋਸੀਏਸ਼ਨ ਨੇ ਰੋਸ ਰੈਲੀ ਅਤੇ ਰੋਸ ਮਾਰਚ ਕਰ ਕੇ ਕੀਤੀ ਨਾਅਰੇਬਾਜ਼ੀ <br/>

ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੈਨਸ਼ਨਰਜ਼ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 03-03-2026
ਸੰਗਰੂਰ, 2 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ 09 ਇਕਾਈਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਜੋ ਕਿ ਬਾਅਦ ਵਿਚ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ, ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਹੋਈ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਚੇਅਰਮੈਨ ਰਵਿੰਦਰ ਗੱਡੂ, ਸੀਨੀਅਰ ਮੀਤ ਪ੍ਰਧਾਨ ਸ੍ਰੀ ਆਰ.ਐਲ. ਪਾਂਧੀ, ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਮੁੱਖ ਸਲਾਹਕਾਰ ਅਤੇ ਸੰਗਰੂਰ ਇਕਾਈ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਧੂਰੀ ਦੇ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਧੂਰੀ, ਭਵਾਨੀਗੜ ਦੇ ਪ੍ਰਧਾਨ ਸਤਵੰਤ ਸਿੰਘ ਸੰਧੂ, ਸ਼ੇਰਪੁਰ ਦੇ ਪ੍ਰਧਾਨ ਵੇਦ ਸਿੰਘ ਸਿੱਧੂ, ਸੁਨਾਮ ਦੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ, ਦਿੜ੍ਹਬਾ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ, ਜੀਤ ਸਿੰਘ ਢੀਡਸਾ, ਡਾ, ਅਮਰਜੀਤ ਸਿੰਘ, ਅਵਿਨਾਸ਼ ਸ਼ਰਮਾ, ਨਰਿੰਦਰਜੀਤ ਸਿੰਘ ਅਮਰਗੜ ਆਦਿ ਸ਼ਾਮਿਲ ਸਨ | ਸ੍ਰੀ ਦਰਸ਼ਨ ਸਿੰਘ ਨੌਰਥ ਜਨਰਲ ਸਕੱਤਰ ਵਲੋਂ ਕੀਤੇ ਗਏ | ਇਸ ਮੀਟਿੰਗ ਰੈਲੀ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਦੇਖੀ ਕਰ ਰਹੀ ਹੈ | ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ, ਪੈਨਸ਼ਨਰ ਜੁਆਇੰਟ ਫ਼ਰੰਟ ਦੇ ਫ਼ੈਸਲੇ ਮੁਤਾਬਿਕ 8 ਮਾਰਚ ਨੂੰ ਮੁਹਾਲੀ ਫੇਸ 8 ਗੁਰਦੁਆਰਾ ਅੰਬ ਸਾਹਿਬ ਦੇ ਨਜ਼ਦੀਕ ਸੂਬਾ ਪੱਧਰੀ ਵਿਸ਼ਾਲ ਸਾਂਝਾ ਧਰਨਾ. ਰੈਲੀ ਅਤੇ ਰੋਸ ਮਾਰਚ ਕੱਢਿਆ ਜਾਵੇਗਾ | ਇਹ ਸੰਘਰਸ਼ ਧਰਨੇ, ਵੱਖ-ਵੱਖ ਜਥੇਬੰਦੀਆਂ ਵਲੋ 11 ਮਾਰਚ ਤੱਕ ਜਾਰੀ ਰਹਿਣਗੇ | ਇਸ ਮੀਟਿੰਗ ਰੈਲੀ ਨੂੰ ਚੇਤ ਰਾਮ ਢਿੱਲੋਂ ਸੁਨਾਮ, ਸਤਵੰਤ ਸਿੰਘ ਸੰਧੂ, ਡਾ. ਅਮਰਜੀਤ ਸਿੰਘ, ਅਵਿਨਾਸ਼ ਸ਼ਰਮਾ ਸੰਗਰੂਰ, ਹਰਵਿੰਦਰ ਸਿੰਘ ਭੱਠਲ ਸੰਗਰੂਰ, ਜੀਤ ਸਿੰਘ ਢੀਡਸਾ, ਸੁਖਦੇਵ ਸਿੰਘ, ਚਰਨ ਸਿੰਘ ਚੋਪੜਾ ਭਵਾਨੀਗੜ੍ਹ, ਤੇਜਾ ਸਿੰਘ ਮੂਨਕ, ਜਸਵੀਰ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਸੋਢੀ, ਕੰਵਲਜੀਤ ਸਿੰਘ, ਲਾਲ ਚੰਦ ਸੈਣੀ, ਜ਼ਿਲ੍ਹਾ ਸੰਗਰੂਰ ਦੀਆਂ ਇਕਾਈਆਂ ਦੇ ਪ੍ਰਧਾਨ ਸਾਹਿਬਾਨ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਹਰਵਿੰਦਰ ਸਿੰਘ ਭੱਠਲ, ਰਜਿੰਦਰ ਸਿੰਘ ਚੰਗਾਲ, ਜਸਪਾਲ ਸਿੰਘ ਦਿੜ੍ਹਬਾ, ਅਜੀਤ ਸਿੰਘ ਕੌਹਰੀਆਂ ਸਰਪ੍ਰਸਤ ਦਿੜ੍ਹਬਾ, ਗਿਰਧਾਰੀ ਲਾਲ ਸੁਨਾਮ, ਸੁਰਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਕੈਥ ਧੂਰੀ, ਬਲਕਾਰ ਸਿੰਘ ਭਵਾਨੀਗੜ ਤੋ ਇਲਾਵਾ ਵੱਡੀ ਗਿਣਤੀ ਪੈਨਸ਼ਨਰ ਮੌਜੂਦ ਸਨ |

ਪਿਛਲੀ ਖ਼ਬਰ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ-ਕੈਬਨਿਟ ਮੰਤਰੀ ਅਮਨ ਅਰੋੜਾ <br/> ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।