31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ 13 ਪਿੰਡਾਂ ਦੇ 193 ਪਰਿਵਾਰਾਂ ਨੂੰ 1.07 ਕਰੋੜ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ ਦੀ ਵੰਡ <br/>

ਭਾਰੀ ਬਰਸਾਤਾਂ ਦੌਰਾਨ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਦੇ ਹੋਏ ਸੁਖਬੀਰ ਸਿੰਘ ਸੁੱਖੀ ਤੇ ਹੋਰ | ਤਸਵੀਰ: ਸੰਜੇ ਲਹਿਰੀ <br/> 03-03-2026
ਧੂਰੀ, 2 ਮਾਰਚ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)--ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ 13 ਪਿੰਡਾਂ ਦੇ 193 ਪ੍ਰਭਾਵਿਤ ਪਰਿਵਾਰਾਂ ਨੂੰ ਬਰਸਾਤਾਂ ਦੌਰਾਨ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ ਕੁੱਲ 1 ਕਰੋੜ 7 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ | ਇਸ ਮੌਕੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁਸ਼ਕਲ ਸਮੇਂ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਪ੍ਰਤੀ ਪਰਿਵਾਰ 1 ਲੱਖ 20 ਹਜ਼ਾਰ ਰੁਪਏ ਦੀ ਰਾਹਤ ਰਕਮ ਪ੍ਰਦਾਨ ਕੀਤੀ ਗਈ ਹੈ, ਜਦਕਿ ਅੰਸ਼ਿਕ ਤੌਰ 'ਤੇ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ 40 ਹਜ਼ਾਰ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕੋਈ ਵੀ ਯੋਗ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਪ੍ਰਭਾਵਿਤ ਪਰਿਵਾਰ ਦਾ ਮਾਮਲਾ ਅਜੇ ਬਕਾਇਆ ਹੈ ਤਾਂ ਉਸ ਦੀ ਤੁਰੰਤ ਜਾਂਚ ਕਰ ਕੇ ਯੋਗ ਰਾਹਤ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਪਿੰਡਾਂ ਦੇ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ ਗਏ, ਉਨ੍ਹਾਂ ਵਿੱਚ ਪਿੰਡ ਅਲਾਲ ਦੇ 9 ਪਰਿਵਾਰ, ਬਾਲੀਆਂ ਦੇ 5, ਬਮਾਲ ਦੇ 38, ਬਰੜਵਾਲ ਦੇ 17, ਭਸੌੜ ਦੇ 6, ਚੀਮਾ ਦੇ 12, ਦੁਗਨੀ ਦੇ 28, ਹਸਨਪੁਰ ਦੇ 9, ਈਸੀ ਦੇ 13, ਜਾਤੀਮਾਜਰਾ ਦਾ 1, ਮੂਲੋਵਾਲ ਦੇ 18, ਪੇਧਨੀ ਕਲਾਂ ਦੇ 13 ਅਤੇ ਰੁਲਦੂ ਸਿੰਘ ਵਾਲਾ ਦੇ 24 ਪਰਿਵਾਰ ਸ਼ਾਮਲ ਹਨ | ਇਸ ਤੋਂ ਇਲਾਵਾ ਪਿੰਡ ਦੌਲਤਪੁਰ ਦੇ ਗੁਰਦਿਆਂ ਦੀ ਗੰਭੀਰ ਬਿਮਾਰੀ ਨਾਲ ਪੀੜਤ ਇਕ ਵਿਅਕਤੀ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ | ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਸੰਦੀਪ ਸਿੰਘ ਗਾੜ੍ਹਾ, ਐੱਸ.ਡੀ.ਐਮ. ਧੂਰੀ ਡਾ. ਇਸਮਤ ਵਿਜੈ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ, ਪੁਸ਼ਪਿੰਦਰ ਸ਼ਰਮਾ, ਰਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ | ਸਮਾਗਮ ਦੇ ਅੰਤ ਵਿਚ ਓ.ਐੱਸ.ਡੀ. ਸੁਖਵੀਰ ਸਿੰਘ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਮੁਸ਼ਕਲ ਦੀ ਘੜੀ ਵਿਚ ਲੋਕਾਂ ਦੇ ਨਾਲ ਖੜੀ ਹੈ |

ਪਿਛਲੀ ਖ਼ਬਰ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਬਠਿੰਡਾ ਰੋਸ ਮਾਰਚ ਦਾ ਐਲਾਨ <br/> ਅਗਲੀ ਖ਼ਬਰ ਸੰਗਰੂਰ ਵਿਚ ਕੂੜੇ ਦੇ ਪ੍ਰਬੰਧਨ ਨੂੰ ਲੈ ਕੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਉੱਠੇ ਸਵਾਲ ਨੈਸ਼ਨਲ ਗਰੀਨ ਟਿ੍ਬਿਊਨਲ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।