31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਬਠਿੰਡਾ ਰੋਸ ਮਾਰਚ ਦਾ ਐਲਾਨ <br/>

ਅਜੀਤ ਡੈਸਕ 03-03-2026
ਧੂਰੀ, 2 ਮਾਰਚ (ਲਖਵੀਰ ਸਿੰਘ ਧਾਂਦਰਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਧੂਰੀ ਦੀ ਮੀਟਿੰਗ ਬਲਾਕ ਆਗੂ ਜਰਨੈਲ ਸਿੰਘ ਸੁਲਤਾਨਪੁਰ ਦੀ ਅਗਵਾਈ ਵਿੱਚ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਹੱਕ ਅਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਅੱਡੀ ਚੌਕੀ ਦਾ ਜ਼ੋਰ ਲਾ ਰਹੀ ਹੈ ਅਤੇ ਲੋਕਤੰਤਰ ਦੇ ਨਾਂ 'ਤੇ ਡੰਡੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਦਬਣ ਵਾਲੇ ਨਹੀਂ ਹਨ ਅਤੇ ਕਾਰਪੋਰੇਟ ਨੀਤੀਆਂ ਨੂੰ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਬਠਿੰਡਾ ਜਾਣ ਤੋਂ ਰੋਕਣ ਲਈ ਕਈ ਥਾਵਾਂ 'ਤੇ ਅੱਥਰੂ ਗੈੱਸ ਦੇ ਗੋਲੇ ਸੁੱਟੇ ਗਏ ਅਤੇ ਇੱਕ ਕਿਸਾਨ ਆਗੂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ | ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਕਿ 6 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਬਠਿੰਡਾ ਵਿੱਚ ਰੋਸ ਮਾਰਚ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ | ਇਸ ਮੌਕੇ ਹਰਬੰਸ ਸਿੰਘ ਲੱਡਾ, ਹਰਪਾਲ ਸਿੰਘ ਪੇਧਨੀ, ਦਰਸਨ ਸਿੰਘ ਕਿੱਲਾ ਹਕੀਮਾਂ, ਕਰਮਜੀਤ ਸਿੰਘ ਬੇਨੜਾ, ਕਰਮਜੀਤ ਭਲਵਾਨ, ਜੌਰਾ ਸਿੰਘ ਕੰਧਾਰਗੜ ਛੰਨਾ, ਮਹਿੰਦਰ ਸਿੰਘ ਭਸੌੜ ਅਤੇ ਬਾਬੂ ਸਿੰਘ ਮੂਲੋਵਾਲ ਹਾਜ਼ਰ ਸਨ |

ਪਿਛਲੀ ਖ਼ਬਰ ਨਾਵਲ 'ਇੱਕ ਸਦੀ ਦੀ ਮੌਤ' ਸਾਹਿਤਕਾਰਾਂ ਵਲੋਂ ਲੋਕ ਅਰਪਣ ਅਗਲੀ ਖ਼ਬਰ ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ 13 ਪਿੰਡਾਂ ਦੇ 193 ਪਰਿਵਾਰਾਂ ਨੂੰ 1.07 ਕਰੋੜ ਰੁਪਏ ਦੇ ਮੁਆਵਜ਼ੇ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।