31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਠਿੰਡਾ 'ਚ 45 ਕਿਸਾਨ-ਮਜ਼ਦੂਰ ਜਥੇਬੰਦੀਆਂ 6 ਨੂੰ ਕਰਨਗੀਆਂ ਪ੍ਰਦਰਸ਼ਨ <br/>

ਅਜੀਤ ਡੈਸਕ 03-03-2026
ਸੁਨਾਮ ਊਧਮ ਸਿੰਘ ਵਾਲਾ, 2 ਮਾਰਚ (ਭੁੱਲਰ, ਧਾਲੀਵਾਲ)-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕਿਹਾ ਕਿ 6 ਮਾਰਚ ਨੂੰ ਬਠਿੰਡਾ 'ਚ 45 ਮਜ਼ਦੂਰ ਅਤੇ ਕਿਸਾਨ-ਜਥੇਬੰਦੀਆਂ ਮਿਲ ਕੇ ਇੱਕ ਦਿਨ ਦਾ ਰੋਸ ਪ੍ਰਦਰਸ਼ਨ ਕਰਨਗੀਆਂ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਲੋਕਤੰਤਰੀ ਅਤੇ ਸ਼ਾਂਤਮਈ ਹੋਵੇਗਾ, ਜਿਸ ਵਿਚ ਨਾਂ ਤਾਂ ਕੋਈ ਸੜਕੀ ਆਵਾਜਾਈ ਰੋਕੀ ਜਾਵੇਗੀ ਅਤੇ ਨਾਂ ਹੀ ਕਿਸੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਾਂਗੇ | ਉਨ੍ਹਾਂ ਚੁਣੌਤੀ ਭਰੇ ਲਹਿਜ਼ੇ ਵਿਚ ਕਿਹਾ ਕਿ ਹੁਣ ਇਹ ਸਰਕਾਰ ਅਤੇ ਉਸ ਦੇ ਸਲਾਹਕਾਰਾਂ ਨੇ ਤੈਅ ਕਰਨਾ ਹੈ ਕਿ ਉਹ ਇਸ ਅੰਦੋਲਨ ਨੂੰ ਹੋਣ ਦਿੰਦੇ ਹਨ ਜਾਂ ਨਹੀਂ | ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਸਰਕਾਰ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਵੀ ਰੋਕੇਗੀ, ਤਾਂ ਫਿਰ ਲੋਕਤੰਤਰ ਦੇ ਕੀ ਮਾਇਨੇ ਰਹਿ ਜਾਣਗੇ? ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਗਰਾਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ 'ਤੇ ਝੂਠੇ ਕੇਸ ਦਰਜ ਕਰਵਾ ਰਹੀ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਾਂ ਲੋਕਤੰਤਰੀ ਵਿਵਸਥਾ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਫ਼ਰਜ਼ੀ ਮੁਕਾਬਲਿਆਂ ਅਤੇ ਸਵਾਲ ਚੁੱਕਣ ਵਾਲਿਆਂ ਦੇ ਘਰਾਂ ਤੇ ਇਮਾਰਤਾਂ ਨੂੰ ਢਾਹੁਣ ਦੀ ਨੀਤੀ ਨਾਲ ਸਰਕਾਰ ਦੀ ਕਿਰਕਿਰੀ ਹੋ ਰਹੀ ਹੈ | ਲੋਕਾਂ ਦੀ ਆਵਾਜ਼ ਦਬਾਉਣਾ ਸਰਾਸਰ ਅਨਿਆਂ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਸੱਤਾ ਦੇ ਨਸ਼ੇ ਵਿਚ ਜੋ ਸਰਕਾਰ ਦਮਨ ਦੀ ਨੀਤੀ ਅਪਣਾਉਂਦੀ ਹੈ, ਉਸ ਨੂੰ ਸਮਾਂ ਆਉਣ 'ਤੇ ਲੋਕਾਂ ਨੂੰ ਜਵਾਬ ਦੇਣਾ ਹੀ ਪੈਂਦਾ ਹੈ |

ਪਿਛਲੀ ਖ਼ਬਰ 'ਆਪ' ਦੇ ਸਾਰੇ ਵਿੰਗ ਸਰਗਰਮ ਕੀਤੇ ਜਾਣਗੇ-ਜ਼ਾਫ਼ਰ ਅਲੀ <br/> ਅਗਲੀ ਖ਼ਬਰ ਆਸਰਾ ਫਾਊਾਡੇਸ਼ਨ ਵਲੋਂ 21 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।