31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਰਿਆਨਾ ਐਸੋਸੀਏਸ਼ਨ ਦਾ ਹੋਇਆ ਸਾਲਾਨਾ ਇਜਲਾਸ <br/>

ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਆਗੂ ਅਜੇ ਜਿੰਦਲ ਮਸਤਾਨੀ | ਤਸਵੀਰ: ਭੁੱਲਰ <br/> 03-03-2026
ਸੁਨਾਮ ਊਧਮ ਸਿੰਘ ਵਾਲਾ, 2 ਮਾਰਚ (ਭੁੱਲਰ, ਧਾਲੀਵਾਲ)-ਰਿਟੇਲ ਕਰਿਆਨਾ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੇਸ਼ ਕੁਮਾਰ ਕਾਂਸਲ ਦੀ ਅਗਵਾਈ ਵਿਚ ਆਪਣਾ 20ਵਾਂ ਸਾਲਾਨਾ ਇਜਲਾਸ ਸਥਾਨਕ ਡੇਰਾ ਬਾਬਾ ਭਗਵੰਤ ਨਾਥ ਵਿਖੇ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਕਰਿਆਨਾ ਵਪਾਰੀ ਸ਼ਾਮਿਲ ਹੋਏ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਮੋਦ ਗੁਪਤਾ ਅਤੇ ਰਜਨੀਸ਼ ਗੋਇਲ ਵਲੋਂ ਸ਼ਿਰਕਤ ਕੀਤੀ ਗਈ | ਕਰਿਆਨਾ ਐਸੋਸੀਏਸ਼ਨ ਦੇ ਚੇਅਰਮੈਨ ਜਗਜੀਤ ਸਿੰਘ ਆਹੁਜਾ, ਅਜੇ ਜਿੰਦਲ ਮਸਤਾਨੀ, ਪ੍ਰਵੇਸ਼ ਕੁਮਾਰ ਕਾਂਸਲ ਨੇ ਸੂਬਾ ਪ੍ਰਧਾਨ ਪ੍ਰਮੋਦ ਗੁਪਤਾ ਅਤੇ ਰਜਨੀਸ਼ ਗੋਇਲ ਦਾ ਸਵਾਗਤ ਕੀਤਾ | ਸੂਬਾ ਪ੍ਰਧਾਨ ਪ੍ਰਮੋਦ ਗੁਪਤਾ ਨੇ ਜਯੋਤੀ ਪ੍ਰਚੰਡ ਕਰਨ ਉਪਰੰਤ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰੇ ਵਪਾਰੀ ਵਰਗ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਤੋਂ ਮੰਗਾਂ ਮਨਵਾਈਆਂ ਜਾ ਸਕਣ | ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ਐਸੋਸੀਏਸ਼ਨ ਦੇ ਚੇਅਰਮੈਨ ਜਗਜੀਤ ਸਿੰਘ ਆਹੁਜਾ ਨੇ ਵਪਾਰੀਆਂ ਨੂੰ ਵੱਡੇ ਵੱਡੇ ਮਾਲਾਂ ਤੋਂ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਤਾਂ ਜੋ ਛੋਟੇ ਵਪਾਰੀਆਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਬਾਜ਼ਾਰਾਂ 'ਚ ਨਾਮਵਰ ਕੰਪਨੀਆਂ ਨਾਲ ਮਿਲਦੇ-ਜੁਲਦੇ ਡੁਪਲੀਕੇਟ ਸਮਾਨ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਛੰਦ-ਵਿਹੂਣੀ ਬੇਤਰਤੀਬੀ ਰਚਨਾ ਕਵਿਤਾ ਨਹੀਂ ਹੋ ਸਕਦੀ-ਬਿੰਦਰ ਸਿੰਘ ਖੁੱਡੀ ਕਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।