15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਭੱਦਲਵੱਡ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਰਵਾਈ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

ਪਿੰਡ ਭੱਦਲਵੜ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ | ਤਸਵੀਰ: ਲਖਵੀਰ ਸਿੰਘ ਧਾਂਦਰਾ <br/> 04-03-2026
ਧੂਰੀ, 3 ਮਾਰਚ (ਲਖਵੀਰ ਸਿੰਘ ਧਾਂਦਰਾ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਭੱਦਲਵੱਡ ਵਿਖੇ ਪਿੰਡ ਦੇ ਸਰਬਪੱਖੀ ਵਿਕਾਸ ਲਈ 50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿਚ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੇਟ ਦੇ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਸੁਖਵੀਰ ਸਿੰਘ ਵਲੋਂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਵਿਚ 50-50 ਲੱਖ ਰੁਪਏ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਭੱਦਲਵੱਡ ਇਤਿਹਾਸਿਕ ਪਿੰਡ ਹੈ ਜਿੱਥੇ ਤਿੰਨ ਗੁਰੂ ਸਾਹਿਬਾਨਾਂ ਵਲੋਂ ਆਪਣੇ ਚਰਨ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇੱਥੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਚਰਨ ਪਾਏ ਗਏ ਹਨ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਵਿਚ ਕੁੱਲ 50 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚ 5 ਲੱਖ ਰੁਪਏ ਬੱਸ ਅੱਡੇ ਲਈ, 10 ਲੱਖ ਰੁਪਏ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਨੀਕਰਨ ਲਈ, 5 ਲੱਖ ਰੁਪਏ ਪੰਚਾਇਤ ਘਰ ਲਈ ਅਤੇ 20 ਲੱਖ ਰੁਪਏ ਖੇਡ ਮੈਦਾਨ ਦੇ ਵਿਕਾਸ ਲਈ ਖ਼ਰਚ ਕੀਤੇ ਜਾਣਗੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੀਰਥ ਸਿੰਘ ਗਿੱਲ ਭੱਦਲਵੜ , ਕੋਸਲਰ ਪੁਸ਼ਪਿੰਦਰ ਸ਼ਰਮਾ, ਸਰਪੰਚ ਕਰਮਜੀਤ ਸਿੰਘ, ਸੋਹਣ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਪੁਲਿਸ ਨੇ 10 ਮੋਬਾਈਲ ਲੱਭ ਕੇ ਅਸਲ ਮਾਲਕਾਂ ਦੇ ਸਪੁਰਦ ਕੀਤੇ <br/> ਅਗਲੀ ਖ਼ਬਰ ਸਰਕਾਰ ਲੋਕਤੰਤਰ ਦੇ ਨਾਂਅ 'ਤੇ ਡੰਡੇ ਦੀ ਰਾਜਨੀਤੀ ਕਰ ਰਹੀ ਹੈ-ਜਰਨੈਲ ਸਿੰਘ ਸੁਲਤਾਨਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।