15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਕੰਪਿਊਟਰ ਅਧਿਆਪਕ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਮੂਡ ਵਿਚ, 8 ਨੂੰ ਵਿਧਾਨ ਸਭਾ ਦਾ ਕਰਨਗੇ ਘਿਰਾਓ <br/>

ਕੰਪਿਊਟਰ ਅਧਿਆਪਕ 8 ਦੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 04-03-2026
ਸੰਗਰੂਰ, 3 ਮਾਰਚ (ਅਮਨਦੀਪ ਸਿੰਘ ਬਿੱਟਾ) - ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਅੰਜੂ ਜੈਨ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਦੇ ਵਿਰੋਧੀ ਵਿਚ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ | ਆਗੂਆਂ ਨੇ ਕਿਹਾ ਕਿ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਮਿਲਣ ਉਪਰੰਤ 2011 ਵਿਚ ਰੈਗੂਲਰ ਨਿਯੁਕਤੀ ਮਿਲਣ ਦੇ ਬਾਵਜੂਦ ਵੀ ਅਧਿਆਪਕ ਨੂੰ ਪੀ.ਆਈ.ਸੀ.ਟੀ.ਐਸ ਸੋਸਾਇਟੀ ਦੇ ਨਾਮ ਉੱਤੇ ਗੁਮਰਾਹ ਕੀਤਾ ਜਾ ਰਿਹਾ ਹੈ | ਅੱਜ ਜ਼ਿਲ੍ਹਾ ਇਲਾਈ ਦੀ ਮੀਟਿੰਗ ਉਪਰੰਤ ਵਿਧਾਨ ਸਭਾ ਦੇ ਘਿਰਾਓ ਦੀ ਤਿਆਰੀਆਂ ਆਰੰਭ ਕੀਤੀਆਂ ਗਈਆਂ | ਦੁਖੀ ਰੌਂਅ ਵਿਚ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 15 ਸਤੰਬਰ 2022 ਨੂੰ ਦੀਵਾਲੀ ਮੌਕੇ ਰਾਜ ਦੇ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਪੇ ਕਮਿਸ਼ਨ, ਸੀ.ਐਸ.ਆਰ. ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਰਕਾਰ ਖ਼ਿਲਾਫ਼ ਸਖਤ ਕਦਮ ਚੁੱਕਣ ਲਈ ਮਜਬੂਰ ਹੋਣ ਪਵੇਗਾ ਕਿਉਂਕਿ ਸਰਕਾਰ ਉਨ੍ਹਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ | ਇਸ ਮੌਕੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ, ਹਰਵਿੰਦਰ ਸਿੰਘ, ਵਰਿੰਦਰ ਹੰਸ, ਤੇਜਿੰਦਰ ਬਾਂਸਲ, ਸੁਮਿਤ ਖੁਰਾਣਾ, ਨੀਰਜ ਯਾਦਵ, ਮੰਜੂ ਰਾਣੀ, ਅਵਤਾਰ ਸਿੰਘ, ਸੰਜੀਵ ਕੁਮਾਰ ਨੇ ਕਿਹਾ ਕਿ ਅਣਗਿਣਤ ਮੀਟਿੰਗ ਉਪਰੰਤ ਵੀ ਉਨ੍ਹਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ |

ਪਿਛਲੀ ਖ਼ਬਰ ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ <br/> ਅਗਲੀ ਖ਼ਬਰ ਸੁੱਖ ਸ਼ਾਂਤੀ ਲਈ ਕਰਵਾਇਆ ਸ੍ਰੀ ਅਖੰਡ ਪਾਠ, ਅਦਾ ਕੀਤੀ ਨਮਾਜ਼ ਤੇ ਕੀਤੀ ਆਰਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।