15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਨੌਂ ਲੜਕੀਆਂ ਦੇ ਕੀਤੇ ਵਿਆਹ

ਚੰਗਾਲ ਵਿਖੇ ਮੁਤਬਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰਾਂ: ਦਮਦਮੀ
ਪਿੰਡ ਚੰਗਾਲ ਵਿਖੇ ਵਿਆਹੇ ਹੋਏ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਬਾਬਾ ਭਰਪੂਰ ਸਿੰਘ ਚੰਗਾਲ |
04-03-2026
ਮਸਤੂਆਣਾ ਸਾਹਿਬ, 3 ਮਾਰਚ (ਦਮਦਮੀ)-ਪਿੰਡ ਚੰਗਾਲ ਵਿਖੇ ਸਹੀਦ ਬਾਬਾ ਦੇਸਾ ਸਿੰਘ ਦੀ ਯਾਦ ਨੂੰ ਸਮਰਪਿਤ ਮੁੱਖ ਸੇਵਾਦਾਰ ਬਾਬਾ ਭਰਪੂਰ ਸਿੰਘ ਚੰਗਾਲ ਦੇ ਉੱਦਮ ਨਾਲ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਨੌਂ ਲੜਕੀਆਂ ਦੇ ਵਿਆਹ ਕੀਤੇ ਗਏ | ਇਸ ਮੌਕੇ ਇਨ੍ਹਾਂ ਲੜਕੀਆਂ ਨੂੰ ਘਰੇਲੂ ਵਰਤੋਂ ਵਾਲਾ ਸਾਰਾ ਸਾਜੋ ਸਮਾਨ ਬੈਡ, ਪੇਟੀਆਂ, ਅਲਮਾਰੀਆਂ, ਕੁਰਸੀਆਂ-ਮੇਜ਼, ਪੱਖੇ, ਸਿਲਾਈ ਮਸ਼ੀਨਾਂ, ਕੱਪੜਾ-ਲੀੜਾ ਆਦਿ ਵੀ ਦਿੱਤਾ ਗਿਆ | ਇਸ ਮੌਕੇ ਬਾਬਾ ਊਧਮ ਸਿੰਘ ਬਡਰੁੱਖਾਂ ਵਾਲਿਆਂ ਦੇ ਜਥੇ ਵੱਲੋਂ ਕਥਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਤਾਂ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਤੋਂ ਇਲਾਵਾ ਇਹਨਾਂ ਨੌਂ ਜੋੜਿਆਂ ਦੇ ਅਨੰਦ ਕਾਰਜ ਕਰਵਾਏ ਗਏ | ਸਮਾਗਮ ਦੌਰਾਨ ਇਨ੍ਹਾਂ ਵਿਆਹੇ ਜੋੜਿਆਂ ਤੋਂ ਇਲਾਵਾ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ | ਇਸ ਮੌਕੇ ਬਾਬਾ ਬਲਜੀਤ ਸਿੰਘ ਫ਼ੱਕਰ, ਅਕਾਲ ਕਾਲਜ ਕੌਂਸਲ ਵੱਲੋਂ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਡਾ. ਗੁਰਵੀਰ ਸਿੰਘ ਸੋਹੀ, ਸੰਤ ਸੁਰਜੀਤ ਸਿੰਘ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵੱਲੋਂ ਬਾਬਾ ਦਰਸ਼ਨ ਸਿੰਘ, ਬਾਬਾ ਹਰਬੇਅੰਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੋਨੀ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਡਾ. ਗੁਰਵੀਰ ਸਿੰਘ ਸੋਹੀ, ਸਾਬਕਾ ਸਰਪੰਚ ਜਰਨੈਲ ਸਿੰਘ ਸਿੱਧੂ, ਜਥੇਦਾਰ ਲਖਵਿੰਦਰ ਸਿੰਘ ਸਿੱਧੂ, ਸਰਪੰਚ ਗਿਆਨ ਸਿੰਘ ਸਿੱਧੂ, ਹਾਕਮ ਸਿੰਘ ਕਿਸਨਗੜੀਆ, ਸਿਆਸਤ ਸਿੰਘ, ਗਮਦੂਰ ਸਿੰਘ, ਨਛੱਤਰ ਸਿੰਘ, ਕਰਨੈਲ ਸਿੰਘ, ਪਿ੍ੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਮੈਨੇਜਰ ਜਸਵੀਰ ਸਿੰਘ, ਤਹਿਸੀਲਦਾਰ ਜਗਜੀਤ ਸਿੰਘ ਸਿੱਧੂ, ਸੁਪਰਡੈਂਟ ਚਰਨਜੀਤ ਸਿੰਘ ਸਿੱਧੂ, ਭਾਈ ਪਰਗਟ ਸਿੰਘ, ਬਾਬਾ ਭੁਪਿੰਦਰ ਸਿੰਘ ਗ੍ਰੰਥੀ ਚੰਗਾਲ, ਬੱਗਾ ਸਿੰਘ ਸਿੱਧੂ, ਹਰਪਾਲ ਸਿੰਘ ਖਹਿਰਾ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਸਰਬਜੀਤ ਸਿੰਘ ਪੀਏ ਟੂ ਸ੍ਰੀ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਵੀਰ ਸਿੰਘ ਢੀਂਡਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਡਾ. ਬੂਟਾ ਸਿੰਘ ਰੋਮਾਣਾ, ਅਮਰੀਕ ਸਿੰਘ ਜੰਡਾਲੀ, ਜਗਰਾਜ ਸਿੰਘ ਨਿੱਕਾ, ਸੁਖਵਿੰਦਰ ਸਿੰਘ ਬੱਗਾ, ਨਰਿੰਦਰਪਾਲ ਚੰਗਾਲ ਹੋਰਾਂ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਣ ਲਈ ਭਰਪੂਰ ਸਹਿਯੋਗ ਦਿੱਤਾ | ਇਸ ਮੌਕੇ ਬਰਾਤਾਂ ਲਈ ਚਾਹ, ਪਕੌੜਿਆਂ ਅਤੇ ਮਠਿਆਈਆਂ ਦੇ ਖੂਬ ਲੰਗਰ ਚਲਾਏ ਗਏ |

ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ 6 ਨੂੰ ਬਠਿੰਡਾ 'ਚ ਰੋਸ ਮਾਰਚ
ਅਗਲੀ ਖ਼ਬਰ ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।