15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਇੰਸਪੈਕਟਰ ਗੁਲਾਬ ਸਿੰਘ ਨੇ ਸੰਗਰੂਰ ਵਾਸੀਆਂ ਤੋਂ ਸਹਿਯੋਗ ਦੀ ਕੀਤੀ ਮੰਗ

ਅਜੀਤ ਡੈਸਕ 04-03-2026
ਸੰਗਰੂਰ, 3 ਮਾਰਚ (ਅਮਨਦੀਪ ਸਿੰਘ ਬਿੱਟਾ) - ਨਵੇਂ ਆਏ ਥਾਣਾ ਸਿਟੀ ਦੇ ਐਸ.ਐੱਚ.ਓ. ਇੰਸਪੈਕਟਰ ਗੁਲਾਬ ਸਿੰਘ ਨੇ ਆਪਣੀ ਪਲੇਠੀ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਵਿੱਢੀ ਮੁਹਿੰਮ ਨੂੰ ਥਾਣਾ ਸਿਟੀ ਸੰਗਰੂਰ ਦੇ ਖੇਤਰ ਵਿਚ ਬਰਕਰਾਰ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਐਸ.ਐੱਚ.ਓ. ਵਜੋਂ ਪਹਿਲੀ ਨਿਯੁਕਤੀ ਤੋਂ ਪਹਿਲਾ ਇੰਸਪੈਕਟਰ ਗੁਲਾਬ ਸਿੰਘ ਸੰਗਰੂਰ-ਬਰਨਾਲਾ ਜ਼ਿਲਿ੍ਹਆਂ ਵਿਚ ਵੱਖ-ਵੱਖ ਹੋਰ ਅਹੁਦਿਆਂ ਉੱਤੇ ਸੇਵਾਵਾਂ ਨਿਭਾਅ ਚੁੱਕੇ ਹਨ | ਸੰਗਰੂਰ ਸ਼ਹਿਰ ਵਿਚ 12 ਪੀ.ਸੀ.ਆਰ. ਮੋਟਰਸਾਈਕਲ ਦੀ ਕਾਰਗੁਜ਼ਾਰੀ ਉੱਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਥਾਣਾ ਸਿਟੀ ਦੇ ਅੰਤਰਗਤ ਇੱਕ ਅੱਧ ਕੈਮਰੇ ਨੂੰ ਛੱਡ ਕੇ ਤਕਰੀਬਨ 54 ਕੈਮਰੇ ਵਧੀਆਂ ਢੰਗ ਨਾਲ ਕੰਮ ਕਰ ਰਹੇ ਹਨ | ਸੰਗਰੂਰ ਦੇ ਸ਼ਹਿਰੀਆਂ ਵਪਾਰੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਅਨਸਰ ਜਾ ਸਮਾਜ ਵਿਰੋਧੀ ਅਨਸਰਾਂ ਦੀ ਸਰਗਰਮੀਆਂ ਬਾਰੇ ਪੁਲਿਸ ਨੂੰ ਇਤਲਾਹ ਕਰਨ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿਚ ਫ਼ਰਾਖ਼-ਦਿਲੀ ਨਾਲ ਪੁਲਿਸ ਦਾ ਸਾਥ ਦੇਣ |

ਪਿਛਲੀ ਖ਼ਬਰ 'ਨਵੀਆਂ ਕਲਮਾਂ ਨਵੀਂ ਉਡਾਣ' ਪਹੁੰਚੀ ਪੈਰਿਸ <br/> ਅਗਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਸਾਲਾਨਾ ਐਥਲੈਟਿਕ ਮੀਟ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।