10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਮਾਮਲੇ 'ਚ ਕੇਸ ਦਰਜ

ਅਜੀਤ ਡੈਸਕ 06-03-2026
ਦਿੜ੍ਹਬਾ ਮੰਡੀ, 5 ਮਾਰਚ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ ਤੇ ਬੇਰਹਿਮੀ ਨਾਲ ਨੌਜਵਾਨ ਦੀ ਕਰ ਕੇ ਗੰਭੀਰ ਜ਼ਖਮੀ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਦਿੜ੍ਹਬਾ ਵਿਖੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਨੌਜਵਾਨ ਸੁਖਦਰਸ਼ਨ ਸਿੰਘ ਉਰਫ਼ ਨੋਨੀ ਸਿੱਧੂ ਵਾਸੀ ਤੂਰਬੰਜਾਰਾ ਨੂੰ ਮੰਗਲਵਾਰ ਦੀ ਸਵੇਰ ਕੁੱਝ ਵਿਅਕਤੀਆਂ ਨੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ | ਥਾਣਾ ਮੁੱਖ ਅਫਸਰ ਦਿੜ੍ਹਬਾ ਇੰਸਪੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਹਰਕਤ ਵਿਚ ਆ ਗਈ ਸੀ | ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਤਗੁਰ ਸਿੰਘ ਉਰਫ਼ ਬੰਟੀ ਵਾਸੀ ਖਨਾਲ ਖ਼ੁਰਦ ਅਤੇ ਚਾਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ <br/> ਅਗਲੀ ਖ਼ਬਰ ਪੁਲਿਸ ਅਧਿਕਾਰੀਆਂ ਨੇ ਕੈਮਿਸਟਾਂ ਨਾਲ ਮੀਟਿੰਗ ਕਰ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਮੰਗਿਆ ਸਹਿਯੋਗ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।