11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪੈਨਸ਼ਨਰ ਬੁਢਾਪੇ 'ਚ ਸੜਕਾਂ 'ਤੇ ਉਤਰਨ ਲਈ ਮਜਬੂਰ <br/>

ਅਜੀਤ ਡੈਸਕ 06-03-2026
ਸੁਨਾਮ ਊਧਮ ਸਿੰਘ ਵਾਲਾ, 5 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਦਫ਼ਤਰ ਵਿਖੇ ਹੋਈ | ਜਿਸ ਵਿਚ ਵਿਛੜ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਐਸੋਸੀਏਸ਼ਨ ਵਿਚ ਸ਼ਾਮਿਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਗਿਆ | ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਮਾਸਟਰ ਅੰਤਰ ਸਿੰਘ, ਚੇਤ ਰਾਮ ਢਿੱਲੋਂ, ਡਾ. ਸ਼ਮਿੰਦਰ ਸਿੰਘ ਸਿੱਧੂ ਆਦਿ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਮਾਰੂ ਨੀਤੀਆਂ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਜਾਣ ਬੁੱਝ ਕੇ ਅਣਗੌਲਿਆ ਕਰ ਰਹੀ ਹੈ | ਜਿਸ ਕਾਰਨ ਪੈਨਸ਼ਨਰ ਬੁਢਾਪੇ ਵਿਚ ਸੜਕਾਂ 'ਤੇ ਉਤਰਨ ਲਈ ਮਜਬੂਰ ਹਨ | ਆਗੂਆਂ ਨੇ ਪੈਨਸ਼ਨਰਜ਼ ਸਾਥੀਆਂ ਨੂੰ ਮੁਲਾਜ਼ਮ ਪੈਨਸ਼ਨਰਜ਼ ਅਤੇ ਸਾਂਝੇ ਫ਼ਰੰਟ ਵਲੋਂ ਉਲੀਕੇ ਗਏ 8 ਮਾਰਚ ਦੇ ਰੋਸ ਪ੍ਰਦਰਸ਼ਨ ਅਤੇ ਧਰਨੇ ਦੇ 'ਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਚੇਤ ਰਾਮ ਢਿੱਲੋਂ, ਸਵਿੰਦਰ ਸਿੰਘ ਚੱਠਾ, ਗਿਰਧਾਰੀ ਲਾਲ ਜਿੰਦਲ, ਡਾ. ਸ਼ਮਿੰਦਰ ਸਿੰਘ ਸਿੱਧੂ, ਕਰਮ ਸਿੰਘ ਛਾਜਲੀ ਜਗਦੇਵ ਸਿੰਘ ਚੀਮਾ, ਬਰੇਸ ਕੁਮਾਰ ਗਰਗ, ਰਜਿੰਦਰ ਕੁਮਾਰ ਗਰਗ, ਸੁਖਦੇਵ ਸਿੰਘ ਚੀਮਾ, ਕਰਨੈਲ ਸਿੰਘ ਜਖੇਪਲ, ਪਿਆਰਾ ਸਿੰਘ ਖੋਖਰ, ਹਰਨੇਕ ਸਿੰਘ ਖੋਖਰ, ਕਰਮ ਸਿੰਘ ਛਾਜਲੀ, ਜਗਦੇਵ ਸਿੰਘ ਚੀਮਾ, ਕਿ੍ਸ਼ਨ ਸਿੰਘ ਜਖੇਪਲ, ਧੰਨ ਸਿੰਘ ਛਾਜਲੀ, ਰਤਨ ਲਾਲ, ਪ੍ਰਕਾਸ਼ ਸਿੰਘ ਕੰਬੋਜ, ਪਿ੍ੰਸੀਪਲ ਮੇਵਾ ਸਿੰਘ ਚੱਠਾ ਅਤੇ ਬਲਦੇਵ ਕੌਰ ਧਰਮਗੜ੍ਹ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਡਿਗਰੀ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਮੀਟਿੰਗ ਦੌਰਾਨ ਨੰਬਰਦਾਰਾਂ ਨੇ ਵਿਚਾਰੇ ਮਸਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।