11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਡਿਗਰੀ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/>

ਅਜੀਤ ਡੈਸਕ 06-03-2026
ਅਮਰਗੜ੍ਹ, 5 ਮਾਰਚ (ਜਤਿੰਦਰ ਮੰਨਵੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਸੈਂਕੜੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਨਮਾਨ ਪੱਤਰ ਭੇਟ ਕੀਤੇ ਗਏ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਸਮਾਂ ਰੌਸ਼ਨ ਕਰਕੇ ਸਮਾਰੋਹ ਦਾ ਆਗਾਜ਼ ਕੀਤਾ | ਡਾ. ਗੁਰਪ੍ਰੀਤ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਿੱਖਿਆ ਇੱਕ ਅਜਿਹਾ ਚਿਰਾਗ਼ ਹੈ ਜੋ ਜੀਵਨ ਦੇ ਹਰ ਹਨੇਰੇ ਨੂੰ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਸੱਚਾਈ ਅਤੇ ਮਾਨਵਤਾ ਦੀ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਹ ਡਿਗਰੀ ਸਿਰਫ਼ ਇੱਕ ਕਾਗ਼ਜ਼ ਦਾ ਟੁਕੜਾ ਨਹੀਂ, ਬਲਕਿ ਦੇਸ਼ ਦੇ ਭਵਿੱਖ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਕਾਲਜ ਪਿ੍ੰਸੀਪਲ ਡਾ. ਜਗਦੀਪ ਕੌਰ ਅਹੂਜਾ ਨੇ ਸੰਸਥਾ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਅਕਾਦਮਿਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਮੈਰਿਟ ਹੋਲਡਰ ਵਿਦਿਆਰਥੀਆਂ ਨੂੰ ਵਿਸ਼ੇਸ਼ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਡਿਗਰੀ ਵੰਡ ਦੀ ਰਸਮ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਨੇ ਸਮਾਗਮ ਵਿਚ ਖ਼ੂਬ ਰੰਗ ਬੰਨਿ੍ਹਆ | ਅੰਤ ਵਿਚ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਪ ਪਿ੍ੰਸੀਪਲ ਮੁਹੰਮਦ ਹਲੀਮ ਸਿਆਮਾ, ਪ੍ਰੋਫੈਸਰ ਇਕਬਾਲ ਸਿੰਘ ਮੰਨਵੀ, ਸਕੂਲ ਦੇ ਉਪ ਪਿ੍ੰਸੀਪਲ ਰਤਨਪਾਲ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ ਲਸੋਈ ਟਿਵਾਣਾ, ਸਾਬਕਾ ਸਰਪੰਚ ਦਲਜੀਤ ਸਿੰਘ ਲਸੋਈ, ਸਰਪੰਚ ਵੀਰਇੰਦਰ ਸਿੰਘ ਮੰਨਵੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਚੰਗਾਲ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਛਿੰਝ ਦਿਵਸ ਤੇ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ <br/> ਅਗਲੀ ਖ਼ਬਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪੈਨਸ਼ਨਰ ਬੁਢਾਪੇ 'ਚ ਸੜਕਾਂ 'ਤੇ ਉਤਰਨ ਲਈ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।