11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਮਾਰਟ ਸੀਡਰ ਨਾਲ ਬੀਜੀ ਕਣਕ ਤੇ ਖੇਤ ਦਿਵਸ ਮਨਾਇਆ <br/>

ਅਜੀਤ ਡੈਸਕ 29-03-2026
ਧੂਰੀ, 28 ਮਾਰਚ (ਸੁਖਵੰਤ ਸਿੰਘ ਭੁੱਲਰ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਭੱਦਲਵੱਢ, ਬਲਾਕ ਧੂਰੀ ਵਿਖੇ ਹਰਵਿੰਦਰ ਸਿੰਘ ਦੇ ਖੇਤ ਵਿੱਚ ਸਮਾਰਟ ਸੀਡਰ ਨਾਲ ਬੀਜੀ ਕਣਕ 'ਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਲਗਭਗ 40 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਨ-ਸਿਟੂ ਪਰਾਲੀ ਪ੍ਰਬੰਧਨ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਵਿੱਚ ਸੁਧਾਰ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ | ਇਸ ਸਾਲ ਉਨ੍ਹਾਂ ਨੇ 7 ਏਕੜ ਰਕਬੇ ਵਿੱਚ ਸਮਾਰਟ ਸੀਡਰ ਮਸ਼ੀਨ ਨਾਲ ਕਣਕ ਦੀ ਸਫਲ ਬਿਜਾਈ ਕੀਤੀ ਹੈ | ਉਨ੍ਹਾਂ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਗਲੇ ਸਾਲ ਤੋਂ ਸਮਾਰਟ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ, ਉਨ੍ਹਾਂ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਲਗਾਏ ਜਾ ਰਹੇ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਖੇਤੀ ਨਾਲ ਸੰਬੰਧਿਤ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕੀਤਾ | ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਬਜ਼ੀ ਬੀਜ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ |

ਪਿਛਲੀ ਖ਼ਬਰ ਪਿੰਗਲਵਾੜਾ ਦੇ ਸਮਾਗਮ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਚਿੰਤਕਾਂ ਨੇ ਸਮਾਜ ਨੂੰ ਹਲੂਣਿਆ ਅਗਲੀ ਖ਼ਬਰ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਮਾਰੋਹ ਦੌਰਾਨ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।