13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

1158 ਸਹਾਇਕ ਪ੍ਰੋਫੈਸਰ, ਲਾਇਬੇ੍ਰਰੀਅਨ ਫ਼ਰੰਟ ਕੱਲ੍ਹ ਨੰਗਲ ਵਿਖੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਕਰਨਗੇ ਘਿਰਾਓ <br/>

ਅਜੀਤ ਡੈਸਕ 30-03-2026
ਸੰਗਰੂਰ, 29 ਮਾਰਚ (ਅਮਨਦੀਪ ਸਿੰਘ ਬਿੱਟਾ)–1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂ ਜਸਕਰਨ ਸਿੰਘ ਨੇ ਦੱਸਿਆ ਕਿ 31 ਮਾਰਚ ਨੂੰ ਫ਼ਰੰਟ ਨੰਗਲ ਵਿਖੇ ਤਿੱਖਾ ਰੋਸ ਪ੍ਰਦਸ਼ਨ ਕਰੇਗਾ | ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਵਿੱਚ ਰੈਲੀ ਕਰ ਰਹੇ ਹਨ ਅਤੇ ਫ਼ਰੰਟ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਸੂਬਾ ਪੱਧਰੀ ਘਿਰਾਓ ਦਾ ਐਲਾਨ ਕੀਤਾ ਹੈ | ਯੂਨੀਅਨ ਆਗੂ ਡਾ. ਸੋਹੇਲ ਨੇ ਦੱਸਿਆ ਕਿ ਆਪ ਸਰਕਾਰ ਨੇ ਅਦਾਲਤ ਵਿੱਚ ਯੋਗ ਢੰਗ ਨਾਲ ਪੈਰਵਾਈ ਨਹੀਂ ਕੀਤੀ ਅਤੇ ਨਾ ਹੀ ਰਵਿਊ ਪਟੀਸ਼ਨ ਠੋਸ ਢੰਗ ਨਾਲ ਦਾਇਰ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਸੁਪਰੀਮ ਕੋਰਟ ਨੇ ਸਰਕਾਰੀ ਕਾਲਜਾਂ ਵਿੱਚ 25 ਸਾਲਾਂ ਬਾਅਦ ਨਿਕਲੀ ਭਰਤੀ ਰੱਦ ਕਰ ਦਿੱਤੀ ਹੈ, ਜਿਸ ਕਾਰਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਦਾਅ ਉੱਤੇ ਲੱਗੇ ਗਿਆ ਹੈ | ਜਸਵਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਜਾ ਵਿਧਾਨ ਸਭਾ ਵਿੱਚ ਐਕਟ ਬਣਾ ਕੇ ਉਨ੍ਹਾਂ ਦਾ ਰੁਜ਼ਗਾਰ ਅਤੇ ਸਰਕਾਰੀ ਕਾਲਜਾਂ ਨੂੰ ਉੱਜੜਨ ਤੋਂ ਬਚਾਅ ਸਕਦੀ ਹੈ | ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਹੁਣ 1158 ਅਸਾਮੀਆਂ ਨੂੰ ਮੁੜ ਨਵੇਂ ਸਿਰੇ ਤੋਂ ਭਰਨ ਦੀ ਗੱਲ ਕਰ ਰਹੀ ਹੈ ਜਦ ਕਿ ਪਹਿਲਾ 2021 ਵਿੱਚ ਕੱਢੀ ਭਰਤੀ ਪਿਛਲੇ ਪੰਜ ਸਾਲਾਂ ਤੋਂ ਲਟਕ ਰਹੀ ਹੈ | ਉਨ੍ਹਾਂ ਕਿਹਾ 31 ਮਾਰਚ ਨੂੰ ਫ਼ਰੰਟ ਦੇ ਸੱਦੇ ਉੱਤੇ ਨੰਗਲ ਪੁੱਜਣ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਲਾਲ ਬੱਤੀ ਚੌਕ ਵਿੱਚ ਟਰੈਫ਼ਿਕ ਲਾਈਟਾਂ ਵਾਲਾ ਟੇਢਾ ਹੋਇਆ ਖੰਭਾ ਹਾਦਸਿਆਂ ਨੂੰ ਦੇ ਰਿਹਾ ਸੱਦਾ <br/> ਅਗਲੀ ਖ਼ਬਰ ਮੁੱਖ ਮੰਤਰੀ ਵੱਲੋਂ ਅਹਿਮਦਗੜ੍ਹ ਦੇ ਦੋ ਮੁਹੱਲਾ ਕਲੀਨਿਕਾਂ ਦਾ ਆਨਲਾਈਨ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।