14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਾਬਕਾ ਸਰਪੰਚ ਜੰਗੀਰ ਸਿੰਘ ਨਹੀਂ ਰਹੇ <br/>

ਅਜੀਤ ਡੈਸਕ 30-03-2026
ਸੁਨਾਮ ਊਧਮ ਸਿੰਘ ਵਾਲਾ, 29 ਮਾਰਚ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਭਰੂਰ ਦੇ ਨਾਮਵਰ ਧਾਲੀਵਾਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸਵ: ਸੁਖਵਿੰਦਰ ਸਿੰਘ ਸੁੱਖ ਭਰੂਰ, ਪਨਸਪ ਦੇ ਸੇਵਾ ਮੁਕਤ ਫੀਲਡ ਅਫਸਰ ਅਮੋਲਕ ਸਿੰਘ ਦੇ ਪਿਤਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮੋਹਾਲੀ ਗੁਲਤਾਜ ਕੌਰ ਦੇ ਸਤਿਕਾਰਯੋਗ ਦਾਦਾ ਨੇੜਲੇ ਪਿੰਡ ਭਰੂਰ ਦੇ ਸਾਬਕਾ ਸਰਪੰਚ ਸ.ਜੰਗੀਰ ਸਿੰਘ ਧਾਲੀਵਾਲ ਇਕ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ | ਉਹ ਕਰੀਬ 98 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਇੰਦਰਮੋਹਨ ਸਿੰਘ ਲਖਮੀਰਵਾਲਾ, ਵਿਨਰਜੀਤ ਸਿੰਘ ਖਡਿਆਲ, ਰਵਿੰਦਰ ਸਿੰਘ ਚੀਮਾ, ਚੇਅਰਮੈਨ ਪਿ੍ਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਹਰਪਾਲ ਸਿੰਘ ਖਡਿਆਲ, ਦਾਮਨ ਥਿੰਦ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਮਨਿੰਦਰ ਸਿੰਘ ਲਖਮੀਰਵਾਲਾ, ਰਿੰਪਲ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਪ੍ਰਭਸ਼ਰਨ ਸਿੰਘ ਬੱਬੂ, ਮਾਸਟਰ ਰਚਨਾ ਰਾਮ, ਹਰਦੇਵ ਸਿੰਘ ਹੰਝਰਾ, ਮਾਸਟਰ ਦਲਜੀਤ ਸਿੰਘ ਥਿੰਦ, ਖੁਸ਼ਪਾਲ ਸਿੰਘ ਬੀਰ ਕਲ੍ਹਾਂ, ਸੁਰਿੰਦਰ ਸਿੰਘ ਘਾਸੀਵਾਲਾ, ਨਰਿੰਦਰ ਸਿੰਘ ਸੰਗਤੀਵਾਲਾ ਆਦਿ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |


ਪਿਛਲੀ ਖ਼ਬਰ ਪ੍ਰੀਤ ਢੀਂਡਸਾ ਵੱਲੋਂ ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ <br/> ਅਗਲੀ ਖ਼ਬਰ ਭਾਈ ਜਗਦੀਸ਼ ਸਿੰਘ ਘੁੰਮਣ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।