15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ <br/>

ਅਜੀਤ ਡੈਸਕ 30-03-2026
ਸੁਨਾਮ ਊਧਮ ਸਿੰਘ ਵਾਲਾ, 29 ਮਾਰਚ (ਧਾਲੀਵਾਲ, ਭੁੱਲਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਵਿਚ ਸ਼ਹਿਰ 'ਚ ਰੋਸ ਮਾਰਚ ਕਰਨ ਉਪਰੰਤ ਅੱਜ ਸਥਾਨਕ ਰਿਟੇਲ ਸਬਜ਼ੀ ਮੰਡੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਵਿਖੇ ਤੀਜੀ ਜ਼ੋਨ ਪੱਧਰੀ ਵਿਸ਼ਾਲ ਰੈਲੀ ਕੀਤੀ ਗਈ | ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਭਰਵਾਂ ਘਿਰਾਓ ਕਰ ਕੇ ਸਰਕਾਰ ਨੂੰ ਸਿੱਧਾ ਅਤੇ ਤਿੱਖਾ ਸੰਦੇਸ਼ ਦਿੱਤਾ ਗਿਆ ਕਿ ਹੁਣ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਹੱਕਾਂ ਲਈ ਹਰ ਮੋਰਚੇ 'ਤੇ ਡੱਟ ਕੇ ਖੜ੍ਹੇ ਹਨ | ਲੁਧਿਆਣਾ, ਬਰਨਾਲਾ, ਮਲੇਰਕੋਟਲਾ, ਰੋਪੜ, ਸੰਗਰੂਰ, ਮਾਨਸਾ ਅਤੇ ਪਟਿਆਲਾ ਸਮੇਤ ਕਈ ਜ਼ਿਲਿ੍ਹਆਂ ਤੋਂ ਸੈਂਕੜਿਆਂ ਦੀ ਗਿਣਤੀ 'ਚ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਮੂਲੀਅਤ ਕਰ ਕੇ ਇੱਕਜੁੱਟਤਾ ਦਾ ਵੱਡਾ ਪ੍ਰਦਰਸ਼ਨ ਕੀਤਾ | ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਮੀਡੀਆ ਇੰਚਾਰਜ ਡਾ. ਮਿੱਠੂ ਮੁਹੰਮਦ ਮਹਿਲ ਕਲ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ | ਸੂਬਾ ਪ੍ਰਧਾਨ ਡਾ.ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਮੀਟਿੰਗਾਂ ਹੋਈਆਂ ਮੀਟਿੰਗਾਂ 'ਚ ਕੇਰਲਾ, ਕਰਨਾਟਕ, ਆਂਧਰਾ ਪ੍ਰਦੇਸ਼, ਬਿਹਾਰ ਅਤੇ ਤਾਮਿਲਨਾਡੂ ਦੇ ਮਾਡਲਾਂ ਦੀ ਤਜਵੀਜ਼ ਸਰਕਾਰ ਅੱਗੇ ਰੱਖੀ ਗਈ ਪਰ ਅਜੇ ਤੱਕ ਕੋਈ ਕੋਈ ਠੋਸ ਹੱਲ ਨਹੀਂ ਕੀਤਾ ਗਿਆ | ਇਸ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਅਮਰਜੀਤ ਸਿੰਘ ਕੁੱਕੂ, ਡਾ. ਸਤਬੀਰ ਸਿੰਘ ਮਿਰਜੇਕੇ ਫ਼ਿਰੋਜ਼ਪੁਰ ਅਤੇ ਪਰਮੇਸ਼ਰ ਸਿੰਘ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਕਾਨੂੰਨੀ ਰਜਿਸਟਰੇਸ਼ਨ ਦੀ ਮੰਗ ਤੋਂ ਵੀ ਭੱਜ ਰਹੀ ਹੈ ਜਦੋਂ ਕਿ ਕੁੱਝ ਸੂਬਿਆਂ ਵਿਚ ਪਹਿਲਾਂ ਹੀ ਲਾਗੂ ਹੈ | ਇਸ ਮੌਕੇ ਵਰਿੰਦਰ ਕੁਮਾਰ ਸੁਨਾਮ, ਰਜੇਸ਼ ਕੁਮਾਰ ਰਾਜੂ, ਡਾ. ਸੁਖਵਿੰਦਰ ਸਿੰਘ ਅਟਵਾਲ ਲੁਧਿਆਣਾ, ਡਾ. ਅਮਰਜੀਤ ਸਿੰਘ ਕੁਕੂ ਬਰਨਾਲਾ, ਡਾ. ਮਿੱਠੂ ਮੁਹੰਮਦ ਮਹਿਲ ਕਲਾਂ, ਲਾਭ ਸਿੰਘ ਮੰਡੇਰ, ਨਿਸ਼ਾਨ ਸਿੰਘ, ਪ੍ਰੇਮ ਕੁਮਾਰ ਸਲੋਹ, ਬਲਵੀਰ ਗਰਚਾ ਅਤੇ ਬਲਕਾਰ ਸਿੰਘ ਕਟਾਰੀਆ, ਹਰਦੀਪ ਸਿੰਘ ਵਰ੍ਹੇ, ਜਸਬੀਰ ਸਿੰਘ, ਬਲਵਿੰਦਰ ਸਿੰਘ ਚੱਕ, ਉੱਤਮ ਸਿੰਘ ਅਤੇ ਉਸਮਾਨ ਖਾਨ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿੱਚ ਛੋਟੇ ਵਿਦਿਆਰਥੀਆਂ ਲਈ ਪ੍ਰਕਿਰਤੀ ਸੈਰ ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਸਰਕਾਰ ਆਪਣੀ 'ਖੇਤੀ ਨੀਤੀ' ਨੂੰ ਤੁਰੰਤ ਕਰੇ ਜਨਤਕ-ਉਗਰਾਹਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।