16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅਧਿਆਪਕਾਂ ਦੀਆਂ ਤਨਖ਼ਾਹਾਂ ਰੋਕਣ ਦੇ ਤਾਨਾਸ਼ਾਹੀ ਹੁਕਮਾਂ ਦੀ ਜੀਟੀਯੂ ਨੇ ਕੀਤੀ ਨਿੰਦਾ

ਅਜੀਤ ਡੈਸਕ 31-03-2026
ਸੰਗਰੂਰ, 30 ਮਾਰਚ (ਧੀਰਜ ਪਸ਼ੋਰੀਆ) - ਦਫ਼ਤਰ ਚੋਣਕਾਰ ਰਜਿਸਟਰੇਸ਼ਨ ਕਮ ਉਪ ਮੰਡਲ ਮੈਜਿਸਟਰੇਟ ਲਹਿਰਾਗਾਗਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਨੂੰ ਪੱਤਰ ਲਿਖ ਕੇ ਦੋ ਅਧਿਆਪਕਾਂ ਦੀ ਮਾਰਚ ਅਤੇ ਅਪ੍ਰੈਲ ਮਹੀਨੇ ਦੀ ਤਨਖ਼ਾਹ ਰੋਕਣ ਦੇ ਫ਼ੈਸਲੇ ਨੂੰ ਗੈਰ ਸੰਵਿਧਾਨਿਕ ਕਰਾਰ ਦਿੰਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ, ਕਰਨੈਲ ਸਿੰਘ ਮੂਨਕ, ਬਲਾਕ ਲਹਿਰਾ ਦੇ ਪ੍ਰਧਾਨ ਜਗਦੀਪ ਸਿੰਘ, ਮੂਨਕ ਦੇ ਪ੍ਰਧਾਨ ਸ਼ੀਤਲ ਕੁਮਾਰ, ਸੋਨੂ, ਲਖਵਿੰਦਰਜੀਤ ਜੋਸ਼ੀ ਅਤੇ ਗੁਲਜ਼ਾਰ ਸਿੰਘ ਨੇ ਕਿਹਾ ਹੈ ਕਿ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿੱਚ ਉਲਝਾ ਕੇ ਪੰਜਾਬ ਸਰਕਾਰ ਨੇ ਸਿੱਖਿਆ ਦੇਣ ਦੇ ਕੰਮ ਨੂੰ ਤਹਿਸ ਨਹਿਸ ਕਰਕੇ ਰੱਖ ਦਿੱਤਾ ਹੈ | ਸਿੱਖਿਆ ਸਿਰਫ਼ ਅੰਕੜਿਆਂ ਦੀ ਖੇਡ ਬਣ ਕੇ ਰਹਿ ਗਈ ਹੈ | ਪੇਪਰਾਂ ਦੇ ਦੌਰਾਨ ਅਧਿਆਪਕਾਂ ਤੇ ਪੜ੍ਹਾਈ ਦਾ ਬੋਝ ਅਤੇ ਦੂਜੇ ਪਾਸੇ ਗੈਰ ਵਿੱਦਿਅਕ ਕੰਮਾਂ ਦਾ ਬੋਝ ਬਣਿਆ ਰਹਿੰਦਾ ਹੈ ਪਰ ਸਰਕਾਰ ਦੀ ਤਵੱਜੋ ਪੜ੍ਹਾਈ ਨਾਲੋਂ ਵੱਧ ਗੈਰ ਵਿੱਦਿਅਕ ਕੰਮਾਂ ਵੱਲ ਹੈ | ਜੇਕਰ ਕਿਸੇ ਅਧਿਆਪਕ ਦਾ ਕੰਮ ਪਛੜ ਜਾਂਦਾ ਹੈ ਤਾਂ ਉਨ੍ਹਾਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ ਕੀਤੇ ਜਾਂਦੇ ਹਨ | ਜਥੇਬੰਦੀ ਨੇ ਕਿਹਾ ਕਿ ਜੇਕਰ ਸਬੰਧਿਤ ਅਧਿਕਾਰੀ ਵੱਲੋਂ ਇਸ ਫ਼ੈਸਲੇ ਨੂੰ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲਿਆ ਜਾਵੇਗਾ | ਜੇਕਰ ਫਿਰ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ ਜਥੇਬੰਦੀ ਮਜਬੂਰਨ ਸੰਘਰਸ਼ ਦੇ ਰਾਹ ਪਵੇਗੀ |
ਪਿਛਲੀ ਖ਼ਬਰ ਸਪੋਰਟਸ ਵਿੰਗ ਸਕਾਲਰਸ਼ਿਪ ਟਰਾਇਲ 4 ਤੋਂ 6 ਅਪ੍ਰੈਲ ਤੱਕ ਹੋਣਗੇ <br/> ਅਗਲੀ ਖ਼ਬਰ ਸਿਲਾਈ ਕੋਰਸ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਕੀਤੀ ਵੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।