ਮਲੇਰਕੋਟਲਾ, 30 ਮਾਰਚ (ਮੁਹੰਮਦ ਹਨੀਫ਼ ਥਿੰਦ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਘੋਸ਼ਿਤ 5ਵੀਂ ਜਮਾਤ ਦੇ ਨਤੀਜੇ ਵਿਚ ਆਲਮਾਈਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਅਲੀਜ਼ਾ ਪੁੱਤਰੀ ਮੁਹੰਮਦ ਨਸੀਰ ਅਤੇ ਨਬੀਆ ਪੁੱਤਰੀ ਅਬਦੁਲ ਹਮੀਦ ਨੇ 500/500 ਨੰਬਰ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਹਲੀਮਾ ਪੁੱਤਰੀ ਅਕਬਰ ਖ਼ਾਨ ਅਤੇ ਸੋਫ਼ੀਆ ਪੁੱਤਰੀ ਸਰਾਜਦੀਨ ਨੇ 488/500 ਨੰਬਰ ਲੈ ਕੇ ਦੂਜਾ ਅਤੇ ਜ਼ੇਬਾ ਪੁੱਤਰੀ ਇਕਬਾਲ ਅਹਿਮਦ ਨੇ 483/500 ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੁਹੰਮਦ ਸ਼ਫੀਕ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਪਿ੍ੰਸੀਪਲ ਮੁਹੰਮਦ ਸ਼ਫੀਕ ਨੇ ਇਸ ਨਤੀਜੇ ਦਾ ਸਿਹਰਾ ਸਕੂਲ ਦੇ ਸਟਾਫ਼ ਅਤੇ ਬੱਚਿਆਂ ਅਤੇ ਮਾਪਿਆਂ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਇਸ 100 ਪ੍ਰਤੀਸ਼ਤ ਨਤੀਜੇ ਲਈ ਬੱਚੇ, ਸਕੂਲ ਮੈਨੇਜਮੈਂਟ ਅਤੇ ਸਟਾਫ਼ ਵਧਾਈ ਦੇ ਪਾਤਰ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪਾਸ ਹੋਣ 'ਤੇ ਵਧਾਈ ਦਿੱਤੀ |