16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅਰਵਿੰਦ ਖੰਨਾ ਦੀ ਅਗਵਾਈ ਹੇਠ ਦਰਜਨਾਂ ਆਗੂਆਂ ਵੱਲੋਂ ਅਕਾਲੀ ਦਲ 'ਚ ਸ਼ਮੂਲੀਅਤ <br/>

ਅਜੀਤ ਡੈਸਕ 31-03-2026
ਸੰਗਰੂਰ, 30 ਮਾਰਚ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਤੇ ਅੱਜ ਵੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਝਨੇੜੀ 'ਚ ਦਰਜਨਾਂ ਆਗੂਆਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਅਰਵਿੰਦ ਖੰਨਾ ਵੱਲੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਸਵਾਗਤ ਕੀਤਾ ਤੇ ਮਾਨ ਸਤਿਕਾਰ ਦਾ ਭਰੋਸਾ ਦਿੱਤਾ | ਖੰਨਾ ਨੇ ਕਿਹਾ ਕਿ ਪੰਜਾਬ ਨੂੰ ਤੰਗਹਾਲੀ ਅਤੇ ਬਦਹਾਲੀ ਦੇ ਸੰਕਟ ਵਿੱਚੋਂ ਬਾਹਰ ਕੱਢਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 2027 ਵਿੱਚ ਬਣਾਉਣਾ ਜ਼ਰੂਰੀ ਹੈ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕਲੌਤੀ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਹਰ ਮਸਲੇ 'ਤੇ ਪੰਜਾਬ ਦਾ ਪੱਖ ਬੜੀ ਬੇਬਾਕੀ ਨਾਲ ਰੱਖਦੀ ਆ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ ਜਿਸ ਦੇ ਏਜੰਡੇ ਵਿੱਚ ਸਭ ਤੋਂ ਪਹਿਲਾਂ ਪੰਜਾਬ ਹੁੰਦਾ ਹੈ ਤੇ ਪਾਰਟੀ ਦਾ ਇਤਿਹਾਸ ਪੰਜਾਬ ਲਈ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ | ਖੰਨਾ ਨੇ ਹਰ ਪੰਜਾਬੀ ਨੂੰ ਪੰਜਾਬ ਨੂੰ ਮੁੜ ਤੋਂ ਖ਼ੁਸ਼ਹਾਲ ਅਤੇ ਵਿਕਾਸ ਦੀਆਂ ਲੀਹਾਂ ਉੱਤੇ ਤੋਰਨ ਲਈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਦੀ ਅਪੀਲ ਕੀਤੀ | ਅੱਜ ਸ. ਬਿੰਦਰ ਸਿੰਘ ਸਰਪੰਚ ਬੱਟੜਿਆਣਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੇਰਨਾ ਸਦਕਾ ਪਿੰਡ ਝਨੇੜੀ ਦੇ ਸਮਾਜਸੇਵੀ ਅਮਰੀਕ ਸਿੰਘ, ਪੰਚ ਰਵਿੰਦਰ ਸਿੰਘ ਰਿੰਕੂ, ਦਲਵੀਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਕੁਲਵੀਰ ਸਿੰਘ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਪਿ੍ਤਪਾਲ ਸਿੰਘ, ਗੁਰਤੇਜ ਸਿੰਘ, ਜਸਵੀਰ ਸਿੰਘ ਬੱਬੀ, ਲਖਵਿੰਦਰ ਸਿੰਘ, ਗੁਰਜੋਤ ਸਿੰਘ, ਮਨਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਰਣਧੀਰ ਸਿੰਘ ਆਪਣੇ ਸਾਥੀਆਂ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ | ਇਸ ਮੌਕੇ ਗੁਰਨੈਬ ਸਿੰਘ ਰੋਹੀ, ਤਰਿੰਦਰ ਝਨੇੜੀ, ਪਰਵਿੰਦਰ ਸਿੰਘ ਘੁਮਾਣ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |

ਪਿਛਲੀ ਖ਼ਬਰ ਗੁਰਮਤਿ ਸਮਾਗਮ ਸ਼ੁਰੂ, ਅੰਮਿ੍ਤ ਸੰਚਾਰ 4 ਅਪ੍ਰੈਲ ਅਤੇ ਮਹਾਨ ਨਗਰ ਕੀਰਤਨ 5 ਅਪ੍ਰੈਲ ਨੂੰ-ਜੰਡਾਲੀ ਵਾਲ਼ੇ <br/> ਅਗਲੀ ਖ਼ਬਰ ਬੀਬੀ ਸੈਣੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਮੀਮਸਾ ਨੇ ਮਹਿਲਾਵਾਂ ਨੂੰ ਕੀਤਾ ਲਾਮਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।