16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 31-03-2026
ਲੌਂਗੋਵਾਲ, 30 ਮਾਰਚ (ਵਿਨੋਦ, ਸ. ਖੰਨਾ)-ਸਰਕਾਰੀ ਮਿਡਲ ਸਕੂਲ ਲੌਂਗੋਵਾਲ ਦਾ ਸਾਲਾਨਾ ਨਤੀਜਾ ਸਕੂਲ ਇੰਚਾਰਜ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਐਲਾਨਿਆ ਗਿਆ | ਸਕੂਲ ਦੀਆਂ ਸਾਲਾਨਾ ਪ੍ਰੀਖਿਆ ਦੇ ਇਹਨਾਂ ਨਤੀਜਿਆਂ ਵਿੱਚ 6ਵੀਂ ਜਮਾਤ ਵਿੱਚੋਂ ਨਵਜੋਤ ਸਿੰਘ ਪੁੱਤਰ ਸਰਬਜੀਤ ਸਿੰਘ ਨੇ ਪਹਿਲਾ, ਅਰਮਾਨਦੀਪ ਸਿੰਘ ਪੁੱਤਰ ਮਨਜੀਤ ਸਿੰਘ ਨੇ ਦੂਜਾ ਅਤੇ ਨਵਜੋਤ ਸਿੰਘ ਪੁੱਤਰ ਜਗਜੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਜਦਕਿ 7ਵੀਂ ਜਮਾਤ ਵਿੱਚੋਂ ਗੁਰਲੀਨ ਕੌਰ ਸੱਪਲ ਪੁੱਤਰੀ ਪ੍ਰਦੀਪ ਸਿੰਘ ਸੱਪਲ ਨੇ ਪਹਿਲਾ, ਖੁਸ਼ਨੂਰ ਸਿੰਘ ਪੁੱਤਰ ਪ੍ਰਗਟ ਸਿੰਘ ਨੇ ਦੂਜਾ ਅਤੇ ਪ੍ਰਨੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਦੇ 13 ਵਿਦਿਆਰਥੀਆਂ ਨੇ ਸਕੂਲ ਆਫ਼ ਐਮੀਨੈਂਸ ਦੀ ਦਾਖਲਾ ਪ੍ਰੀਖਿਆ ਅਤੇ 2 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਦੀ ਦਾਖਲਾ ਪ੍ਰੀਖਿਆ ਪਾਸ ਕੀਤੀ | ਇਸ ਮੌਕੇ ਅਧਿਆਪਕ ਰੇਨੂ ਬਾਲਾ, ਅਮਨ ਆਸ਼ਾ, ਮਨਦੀਪ ਕੌਰ, ਕੁਲਵੰਤ ਕੌਰ, ਮੈਨੇਜਮੈਂਟ ਕਮੇਟੀ ਮੈਂਬਰ ਜੋਰਾ ਸਿੰਘ ਬਾਲੀਆਂ, ਰਛਪਾਲ ਕੌਰ, ਚੇਅਰਮੈਨ ਰਾਜਪਾਲ ਸਿੰਘ ਅਤੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੋਸ਼ਣ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸਕੂਲ ਦਾ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।