ਮੂਨਕ, 30 ਮਾਰਚ (ਵਰਿੰਦਰ ਭਾਰਦਵਾਜ)-ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਬੱਲਰਾਂ ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ, ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਤੇ ਚੇਅਰਮੈਨ ਸੁਰੇਸ਼ ਮਿੱਤਲ ਵੱਲੋਂ ਮਾਂ ਸਰਸਵਤੀ ਦੇ ਚਰਨਾਂ 'ਚ ਜਯੋਤੀ ਪ੍ਰਚੰਡ ਕਰਕੇ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਨਤੀਜਿਆਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਵਿੱਚ ਮਾਪਿਆਂ ਅਤੇ ਅਧਿਆਪਕਾਂ ਦਾ ਮਹੱਤਵ ਪੂਰਨ ਯੋਗਦਾਨ ਹੁੰਦਾ ਹੈ | ਉਨ੍ਹਾਂ ਬੱਚਿਆਂ ਨੂੰ ਲਗਾਤਾਰ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਅੱਜ ਦੇ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਚੇਅਰਮੈਨ ਸੁਰੇਸ਼ ਮਿੱਤਲ ਨੇ ਵਿਦਿਆਰਥੀਆਂ ਦੀ ਸਫਲਤਾ ਦਾ ਸਹਿਰਾ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਦਿੱਤਾ ਅਤੇ ਉਨ੍ਹਾਂ ਨੂੰ ਵੀ ਸਨਮਾਨਿਤ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ |