04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਿੱਖ ਦਸਤਾਰ ਦਿਵਸ ਮੌਕੇ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਦੀ ਅਪੀਲ <br/>

ਅਜੀਤ ਡੈਸਕ 12-04-2026
ਸੰਦੌੜ, 11 ਅਪ੍ਰੈਲ (ਜਸਵੀਰ ਸਿੰਘ ਜੱਸੀ)-ਦਸਤਾਰ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਵਿਸ਼ਵ ਪੱਧਰ ਤੇ ਦਸਤਾਰ ਖੇਤਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ 'ਆਓ ਦਸਤਾਰਾਂ ਸਜਾਈਏ ਮੁਹਿੰਮ' ਤਹਿਤ 13 ਅਪ੍ਰੈਲ 2026 ਦਿਨ ਸੋਮਵਾਰ ਨੂੰ ਸਿੱਖ ਦਸਤਾਰ ਦਿਵਸ ਵਿਸ਼ਵ ਪੱਧਰ ਤੇ ਮਨਾਇਆ ਜਾ ਰਿਹਾ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ 13 ਅਪ੍ਰੈਲ ਨੂੰ ਸਿੱਖ ਦਸਤਾਰ ਦਿਵਸ ਮੌਕੇ ਵੱਧ ਤੋਂ ਵੱਧ ਦਸਤਾਰਾਂ ਸਜਾਉਣ ਉਨ੍ਹਾਂ ਕਿਹਾ ਕਿ ਜਿੰਨਾ ਨੌਜਵਾਨਾਂ ਦੇ ਨਾਮ ਨਾਲ ਸਿੰਘ ਲੱਗਦਾ ਹੈ, ਉਨ੍ਹਾਂ ਨੌਜਵਾਨਾਂ ਨੂੰ ਦਸਤਾਰ ਸਜਾਉਣਾ ਲਾਜ਼ਮੀ ਹੈ ਕਿਉਂਕਿ ਇਹ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਸਾਡੀ ਕੌਮ ਨੂੰ ਦੁਨੀਆਂ ਨਾਲੋਂ ਵੱਖਰੀ ਕੌਮ ਦਾ ਦਰਜਾ ਦਿੱਤਾ, ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀ ਬਾਣੀ ਬਾਣੇ ਦੇ ਧਾਰਨੀ ਹੋ ਕੇ ਪੱਕੇ ਤੌਰ ਤੇ ਦਸਤਾਰਾਂ ਸਜਾਈਏ ਕਲਗ਼ੀਧਰ ਦੇ ਧੀਆਂ ਪੁੱਤਰ ਕਹਾਈਏ ਉਨ੍ਹਾਂ ਕਿਹਾ ਆਓ 13 ਅਪ੍ਰੈਲ ਨੂੰ ਵਿਸ਼ਵ ਪੱਧਰ ਤੇ ਸਿੱਖ ਦਸਤਾਰ ਦਿਵਸ ਆਪਾਂ ਸਾਰੇ ਕੇਸਰੀ ਦਸਤਾਰਾਂ ਸਜਾ ਕੇ ਮਨਾਈਏ |

ਪਿਛਲੀ ਖ਼ਬਰ ਪੰਜਾਬ 'ਚ ਗੜੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਅਕਾਲ ਅਕੈਡਮੀ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।