06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖੇਤਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ <br/>

ਅਜੀਤ ਡੈਸਕ 12-04-2026
ਲੌਂਗੋਵਾਲ, 11 ਅਪ੍ਰੈਲ (ਵਿਨੋਦ, ਖੰਨਾ) - ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਅੱਜ ਕਿਸਾਨਾਂ ਦਾ ਵਫ਼ਦ ਲੌਂਗੋਵਾਲ ਸਬ ਡਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮਿਲਿਆ ਅਤੇ ਜੇ.ਈ. ਕਰਮਜੀਤ ਸਿੰਘ ਰਾਹੀਂ ਐਸ.ਡੀ.ਓ. ਦੇ ਨਾਂ ਤੇ ਮੰਗ ਪੱਤਰ ਦੇ ਕੇ ਖੇਤਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜੋ ਖੇਤਾਂ ਦੀ ਬਿਜਲੀ ਸਪਲਾਈ ਰਾਤ ਨੂੰ ਡੇਢ ਵਜੇ ਤੋਂ ਸਵੇਰੇ 4 ਵਜੇ ਤੱਕ ਦਿੱਤੀ ਜਾ ਰਹੀ ਹੈ ਇਹ ਸਮਾਂ ਗਲਤ ਹੈ | ਇਸ ਨਾਲ ਜਿੱਥੇ ਕਿਸਾਨਾਂ ਦੀ ਖੱਜਲ ਖੁਆਰੀ ਹੁੰਦੀ ਹੈ ਉੱਥੇ ਜੇਕਰ ਰਾਤ ਨੂੰ ਕੋਈ ਅੱਗ ਲੱਗਣ ਦੀ ਮੰਦਭਾਗੀ ਘਟਨਾ ਵਾਪਰ ਜਾਵੇ ਤਾਂ ਉਸ ਸਮੇਂ ਕੋਈ ਵੀ ਜਾਗਦਾ ਨਹੀਂ ਹੁੰਦਾ ਅਤੇ ਘਟਨਾ ਤੇ ਕਾਬੂ ਪਾਉਣਾ ਮੁਸ਼ਕਿਲ ਹੋ ਜਾਵੇਗਾ | ਇਸ ਤੋਂ ਇਲਾਵਾ ਹਰਾ ਚਾਰਾ ਨੂੰ ਵੀ ਪਾਣੀ ਦੀ ਜ਼ਰੂਰਤ ਹੁੰਦੀ ਹੈ | ਆਗੂਆਂ ਨੇ ਮੰਗ ਕੀਤੀ ਕਿ ਉਪਰੋਕਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਾਂ ਦੀ ਬਿਜਲੀ ਸਪਲਾਈ ਦਾ ਸਮਾਂ ਸਵੇਰੇ 4 ਵਜੇ ਤੋਂ ਲੈ ਕੇ 7 ਵਜੇ ਤੱਕ ਕੀਤਾ ਜਾਵੇ | ਇਸ ਵਫ਼ਦ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਅਮਰਜੀਤ ਸਿੰਘ ਬਰਾੜ, ਹਰਦੇਵ ਸਿੰਘ ਦੁੱਲਟ, ਦਰਸ਼ਨ ਸਿੰਘ, ਨੇ ਦੱਸਿਆ ਕਿ ਢਿੱਲੀਆਂ ਤਾਰਾਂ ਨੂੰ ਠੀਕ ਕਰਨ ਅਤੇ ਸੜੇ ਹੋਏ ਟਰਾਂਸਫ਼ਾਰਮਰਾਂ ਨੂੰ ਬਦਲਣ ਤੇ ਹੋਰ ਖ਼ਾਮੀਆਂ ਦੂਰ ਕਰਨ ਦੀ ਬਜਾਏ ਬਿਜਲੀ ਵਿਭਾਗ ਨੇ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਦੇਣੀ ਹੀ ਬੰਦ ਕਰ ਦਿੱਤੀ ਹੈ ਜੋ ਕਿ ਸਮੱਸਿਆ ਦਾ ਸਹੀ ਹੱਲ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਸਮੱਸਿਆ ਦਾ ਹੱਲ ਕਰਨ ਲਈ ਆਪਣੀਆਂ ਕਮੀਆਂ ਨੂੰ ਦੂਰ ਕੀਤਾ ਜਾਵੇ ਅਤੇ ਬਿਜਲੀ ਸਪਲਾਈ ਨੂੰ ਤਰਕ ਸੰਗਤ ਕੀਤਾ ਜਾਵੇ | ਇਸ ਮੌਕੇ ਭੋਲਾ ਸਿੰਘ ਪਨਾਂਚ, ਨਿੱਕਾ ਸਿੰਘ ਦੁੱਲਟ, ਜੀਵਨ ਸਿੰਘ, ਹਾਕਮ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸੂਬੇ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ-ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਅਗਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਟਰੱਕ ਆਪ੍ਰੇਟਰ ਐਸੋਸੀਏਸ਼ਨ ਦਾ ਹਿਸਾਬ ਕਿਤਾਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।