06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਪੰਜਾਬੀ ਸਾਹਿਤ ਦੇ ਸਮਕਾਲੀ ਝੁਕਾਅ 'ਤੇ ਰਾਸ਼ਟਰੀ ਸੈਮੀਨਾਰ

ਅਜੀਤ ਡੈਸਕ 12-04-2026
ਧੂਰੀ, 11 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਦੇ ਪੰਜਾਬੀ ਵਿਭਾਗ ਅਤੇ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ Tਪੰਜਾਬੀ ਸਾਹਿਤ ਦੇ ਸਮਕਾਲੀ ਝੁਕਾਅU ਵਿਸ਼ੇ 'ਤੇ ਰਾਸ਼ਟਰੀ ਇੱਕ ਰੋਜ਼ਾ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਸ. ਬਲਵੰਤ ਸਿੰਘ ਮੀਮਸਾ ਟਰੱਸਟ ਦੇ ਸਕੱਤਰ, ਟਰੱਸਟ ਦੇ ਮੈਂਬਰ ਸ. ਜਤਿੰਦਰ ਸਿੰਘ ਸੋਨੀ ਮੰਡੇਰ ਅਤੇ ਡਾ. ਸੁਖਵਿੰਦਰ ਸਿੰਘ ਧਾਂਦਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ ਮਨਜੀਤ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਸੈਮੀਨਾਰ ਦੀ ਰੂਪ-ਰੇਖਾ ਸਾਂਝੀ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਮਹਿਮਾਨਾਂ ਅਤੇ ਹਾਜ਼ਰੀਨਾਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ | ਮੁਖੀ ਵਿਭਾਗ ਡਾ. ਦਲਵਿੰਦਰ ਕੌਰ ਨੇ ਸੈਮੀਨਾਰ ਦੇ ਵਿਸ਼ੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਡਾ. ਮੋਹਨ ਤਿਆਗੀ (ਮੁਖੀ ਪੰਜਾਬੀ ਸਾਹਿਤ ਅਧਿਐਨ ਵਿਭਾਗ) ਨੇ ਪੂੰਜੀਗਤ ਭਾਸ਼ਣ ਦਿੰਦਿਆਂ ਪੰਜਾਬੀ ਸਾਹਿਤ ਵਿੱਚ ਉੱਭਰ ਰਹੀਆਂ ਨਵੀਆਂ ਧਾਰਾਵਾਂ ਅਤੇ ਰੁਝਾਨਾਂ 'ਤੇ ਚਰਚਾ ਕੀਤੀ | ਡਾ. ਭੀਮਇੰਦਰ ਸਿੰਘ ਨੇ ਪ੍ਰਧਾਨਗੀ ਭਾਸ਼ਣ ਵਿੱਚ ਵਿਸ਼ੇ ਦੀ ਅਹਿਮੀਅਤ ਉੱਤੇ ਆਪਣੇ ਵਿਚਾਰ ਪ੍ਰਗਟ ਕੀਤੇ | ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਡਾ. ਰਾਜਵਿੰਦਰ ਸਿੰਘ (ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਵੱਲੋਂ ਕੀਤੀ ਗਈ | ਇਸ ਸੈਸ਼ਨ ਦੌਰਾਨ ਕੁੱਲ 15 ਖੋਜ ਪੇਪਰ ਪੇਸ਼ ਕੀਤੇ ਗਏ | ਸੈਸ਼ਨ ਦੇ ਅੰਤ ਵਿੱਚ ਪ੍ਰੋ. ਹਰਪ੍ਰੀਤ ਕੌਰ ਨੇ ਸੰਖੇਪ ਰਿਪੋਰਟ ਪੇਸ਼ ਕੀਤੀ ਅੰਤ ਵਿੱਚ ਡਾ. ਗੁਰਮੀਤ ਕੌਰ ਨੇ ਧੰਨਵਾਦੀ ਸ਼ਬਦ ਕਹੇ | ਅਖੀਰ ਵਿੱਚ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ | ਸੈਮੀਨਾਰ ਦੌਰਾਨ ਪੰਜਾਬੀ ਸਾਹਿਤ ਦੇ ਸਮਕਾਲੀ ਰੁਝਾਨਾਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ |
ਪਿਛਲੀ ਖ਼ਬਰ ਉਦਾਸੀਨ ਆਸ਼ਰਮ ਇਮਾਮਗੜ੍ਹ ਵਿਖੇ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ 90 ਲਾਭਪਾਤਰੀਆਂ ਨੂੰ ਵੰਡੇ ਪਲਾਟਾਂ ਦੇ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।