07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਣਕ ਦੀ ਖ਼ਰੀਦ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਮੌਜੂਦਾ ਸਰਕਾਰ ਵੱਲੋਂ ਕੀਤੇ ਦਾਅਵੇ ਖੋਖਲੇ ਸਿੱਧ ਹੋਏ-ਅਰਵਿੰਦ ਖੰਨਾ <br/>

ਅਜੀਤ ਡੈਸਕ 12-04-2026
ਭਵਾਨੀਗੜ੍ਹ, 11 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਮੌਜੂਦਾ ਸਰਕਾਰ ਵੱਲੋਂ ਕੀਤੇ ਦਾਅਵੇ ਖੋਖਲੇ ਸਿੱਧ ਹੋ ਰਹੇ ਹਨ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਭਵਾਨੀਗੜ੍ਹ ਦੀ ਅਨਾਜ ਮੰਡੀ ਵਿਚ ਕਈ-ਕਈ ਦਿਨਾਂ ਤੋਂ ਕਣਕ ਨੂੰ ਵੇਚਣ ਲਈ ਆਏ ਕਿਸਾਨਾਂ ਦੇ ਦੁਖੜੇ ਸੁਣਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਲੰਘੇ ਦਿਨਾਂ ਤੋਂ ਮੌਜੂਦਾ ਆਪ ਸਰਕਾਰ ਵੱਲੋਂ ਕਣਕ ਨੂੰ ਖ਼ਰੀਦਣ ਸਬੰਧੀ ਹਰ ਖ਼ਰੀਦ ਕੇਂਦਰ ਭਾਵੇਂ ਪਿੰਡਾਂ ਜਾਂ ਸ਼ਹਿਰਾਂ ਦੇ ਹੋਣ ਦੇ ਪ੍ਰਬੰਧ ਮੁਕੰਮਲ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦਿਆਂ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਸੀ | ਉਨ੍ਹਾਂ ਕਿਹਾ ਕਿ ਖ਼ਰੀਦ ਕੇਂਦਰਾਂ ਵਿਚ ਜਾ ਕੇ ਪਤਾ ਕੀਤਾ ਕਿ ਕਿਸਾਨ ਕਈ ਦਿਨਾਂ ਤੋਂ ਅਨਾਜ ਮੰਡੀਆਂ ਵਿਚ ਕਣਕ ਵੇਚਣ ਲਈ ਬੈਠੇ ਹੋਏ ਹਨ, ਪਰ 72 ਘੰਟੇ 'ਚ ਕਣਕ ਵੇਚ ਕੇ ਕਿਸਾਨਾਂ ਨੂੰ ਘਰਾਂ ਨੂੰ ਭੇਜਣ ਵਾਲੀ ਮੌਜੂਦਾ ਆਪ ਸਰਕਾਰ ਨੇ ਸਿਰਫ਼ ਖ਼ਰੀਦ ਸ਼ੁਰੂ ਕਰਵਾ ਦਿੱਤੀ, ਪਰ ਉਸ ਤੋਂ ਬਾਅਦ ਕਿਸੇ ਵੀ ਕਿਸਾਨ ਦੀ ਫ਼ਸਲ ਨਹੀਂ ਖ਼ਰੀਦੀ ਗਈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਨਾ ਰੋਲਿਆ ਜਾਵੇ, ਕਣਕ ਦੀ ਖ਼ਰੀਦ ਦੇ ਪ੍ਰਬੰਧ ਪੂਰੇ ਕੀਤੇ ਜਾਣ | ਉਨ੍ਹਾਂ ਅਨਾਜ ਮੰਡੀ ਵਿਚ ਬੈਠੇ ਕਿਸਾਨਾਂ ਦਾ ਹਾਲਚਾਲ ਜਾਣਦਿਆਂ ਕਿਸਾਨਾਂ ਨੂੰ ਕਿਹਾ ਕਿ 6 ਮਹੀਨੇ ਔਖਾ ਸਮਾਂ ਹੋਰ ਲੰਘਾ ਲਵੋ, ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਮਾਂ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਦੇ ਹਰ ਮਸਲੇ ਨੂੰ ਹੱਲ ਕਰਵਾ ਦਿੱਤਾ ਜਾਵੇਗਾ | ਇਸ ਮੌਕੇ 'ਤੇ ਕਪਲ ਗਰਗ, ਕੁਲਵੰਤ ਸਿੰਘ ਗਰੇਵਾਲ, ਧਰਵਿੰਦਰ ਸਿੰਘ ਦੁੱਲਟ, ਗੁਰਨਾਮ ਸਿੰਘ ਰਾਏ ਸਿੰਘ ਵਾਲਾ ਤੋਂ ਇਲਾਵਾ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਪਤੰਜਲੀ ਯੋਗ ਕੈਂਪ ਲਗਾਇਆ ਗਿਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।