07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਰਾਜ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜੀਤ ਡੈਸਕ 12-04-2026
ਸੰਗਰੂਰ, 11 ਅਪ੍ਰੈਲ (ਧੀਰਜ ਪਸੋਰੀਆ) - ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਅਕੋਈ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 50 ਲੱਖ ਰੁਪਏ ਲਾਗਤ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ 45 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਦੀ ਨੁਹਾਰ ਬਦਲੀ ਜਾਵੇਗੀ ਅਤੇ 5 ਲੱਖ ਰੁਪਏ ਨਾਲ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕਾ ਭਰਾਜ ਨੇ ਕਿਹਾ ਕਿ ਪਿੰਡ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬਰੇਰੀ ਬਣਾਉਣ ਤੋਂ ਇਲਾਵਾ ਪਿੰਡ ਵਿਚ 36.41 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਵੀ ਬਣਾਇਆ ਗਿਆ ਹੈ | ਜਲਦ ਹੀ ਪਿੰਡ ਵਿਚ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਇੱਕ ਡਿਸਪੈਂਸਰੀ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨ ਵੱਧ ਹੈ | ਇਸ ਮੌਕੇ ਸਰਪੰਚ ਕਰਮਜੀਤ ਕੌਰ, ਸਰਪੰਚ ਦੇ ਪਤੀ ਕਰਮਜੀਤ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਪਿਆਰ ਸਿੰਘ, ਆਪ ਆਗੂ ਬੰਟੀ ਸੈਣੀ ਥਲੇਸਾਂ, ਰੁਪਿੰਦਰ ਸਿੰਘ, ਅੰਮਿ੍ਤਪਾਲ ਸਿੰਘ ਪੰਚ, ਜਸਨੂਰ ਸਿੰਘ, ਵਿੱਕੀ ਡਾਕਟਰ ਅਤੇ ਪਿੰਡ ਦੇ ਕਈ ਪਤਵੰਤੇ ਸੱਜਣ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਅਮਰਗੜ੍ਹ ਨੇ ਬਜ਼ੁਰਗ ਹੱਥੋਂ ਨੀਂਹ ਪੱਥਰ ਰਖਵਾ ਕੇ ਦਿੱਤਾ ਸਨਮਾਨ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।