07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਧਾਇਕ ਅਮਰਗੜ੍ਹ ਨੇ ਬਜ਼ੁਰਗ ਹੱਥੋਂ ਨੀਂਹ ਪੱਥਰ ਰਖਵਾ ਕੇ ਦਿੱਤਾ ਸਨਮਾਨ

ਅਜੀਤ ਡੈਸਕ 12-04-2026
ਅਮਰਗੜ੍ਹ, 11 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਹਲਕਾ ਅਮਰਗੜ੍ਹ ਦੇ ਸਰਬਪੱਖੀ ਵਿਕਾਸ ਤਹਿਤ ਪੈਟਰੋਲ ਪੰਪ ਸਾਹਮਣੇ ਵਾਰਡ ਨੰਬਰ 1 'ਚ ਆਪ ਸਰਕਾਰ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇੱਥੇ ਮੁੱਖ ਗਲੀ ਨੂੰ 17 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਦੇ ਕੰਮ ਦਾ ਆਰੰਭ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਕਰਵਾਇਆ ਗਿਆ | ਵਿਧਾਇਕ ਗੱਜਣਮਾਜਰਾ ਨੇ ਰਵਾਇਤੀ ਸਿਆਸੀ ਰੀਤਾਂ ਤੋਂ ਹਟ ਕੇ ਨਵੀਂ ਮਿਸਾਲ ਕਾਇਮ ਕਰਦਿਆਂ ਖ਼ੁਦ ਨੀਂਹ ਪੱਥਰ ਰੱਖਣ ਦੀ ਬਜਾਏ ਇਲਾਕੇ ਦੇ ਇੱਕ ਬਜ਼ੁਰਗ ਤੋਂ ਨੀਂਹ ਪੱਥਰ ਰੱਖਵਾ ਕੇ ਉਨ੍ਹਾਂ ਨੂੰ ਵਿਸ਼ੇਸ਼ ਮਾਣ ਦਿੱਤਾ | ਇਸ ਮੌਕੇ ਵਿਧਾਇਕ ਨਾਲ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਉਚੇਚੇ ਤੌਰ 'ਤੇ ਹਾਜ਼ਰ ਸਨ |ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਮੌਕੇ ਪੀ.ਏ ਰਾਜੀਵ ਕੁਮਾਰ ਤੋਗਾਹੇੜੀ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਸੁਖਵਿੰਦਰ ਸਿੰਘ ਸੁੱਖਾ, ਗੁਰਬੀਰ ਸਿੰਘ ਸੋਹੀ, ਜਸਮਿੰਦਰ ਸਿੰਘ ਜੱਸੀ, ਰਜਿੰਦਰ ਸਿੰਘ ਹੈਪੀ, ਮੀਤ ਪ੍ਰਧਾਨ ਗੁਰਦਾਸ ਸਿੰਘ, ਕੌਂਸਲਰ ਸਰਦਾ ਰਾਮ, ਨੰਬਰਦਾਰ ਪਰਮਜੀਤ ਸਿੰਘ, ਪ੍ਰਧਾਨ ਜਗਜੀਤ ਸਿੰਘ ਦਿਸਾ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਅਤੇ ਮੁਹੱਲਾ ਨਿਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਵਲੋਂ ਪੜਾਈ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਭਰਾਜ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।