07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ੂਨਦਾਨ ਕੈਂਪ ਲਗਾਇਆ ਕੈਂਪ ਦੌਰਾਨ ਕਰੀਬ 50 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਅਜੀਤ ਡੈਸਕ 12-04-2026
ਮਲੇਰਕੋਟਲਾ, 11 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਖ਼ਾਲਸਾ ਸਾਜਨਾ ਦਿਵਸ ਤੇ ਡਾ.ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਉੱਦਮ ਉਪਰਾਲੇ ਨਾਲ ਪਟਿਆਲਾ ਹਸਪਤਾਲ ਬਲੱਡ ਸੈਂਟਰ ਮਲੇਰਕੋਟਲਾ ਵਿਖੇ ਮਹਾਂ ਖ਼ੂਨਦਾਨ ਕੈਂਪ ਲਗਾਇਆ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਪ੍ਰੀਤ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ 50 ਦੇ ਕਰੀਬ ਨੌਜਵਾਨ ਖ਼ੂਨਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ ਤੇ ਉਨ੍ਹਾਂ ਨੌਜਵਾਨਾਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਦਾਨ ਹੈ | ਜਿਸ ਨਾਲ ਜਿੱਥੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਸਹਾਇਤਾ ਹੁੰਦੀ ਹੈ ਉਥੇ ਜਿਨ੍ਹਾਂ ਖ਼ੂਨਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਜਾਂਦਾ ਹੈ, ਉਨ੍ਹਾਂ ਦਾ ਸਰੀਰ ਵੀ ਤੰਦਰੁਸਤ ਰਹਿੰਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਸੇਵਾਵਾਂ ਨਿਭਾਉਣ ਦੀ ਕੋਸ਼ਿਸ਼ ਕਰੋ ਕਿਉਂਕਿ ਕਿ ਨੌਜਵਾਨਾਂ ਦੇ ਇਸ ਉਪਰਾਲੇ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ | ਇਸ ਮੌਕੇ ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮਲੇਸ਼ੀਆ ਇੰਚਾਰਜ ਸਰਬਜੀਤ ਸਿੰਘ ਮਲੇਸ਼ੀਆ, ਪ੍ਰਧਾਨ ਜਸਵੀਰ ਸਿੰਘ ਜੱਸੀ, ਇੰਚਾਰਜ ਬਲਵੀਰ ਸਿੰਘ, ਸੀਨੀਅਰ ਮੈਂਬਰ ਸੁਖਦੀਪ ਸਿੰਘ ਸੁੱਖ ਫਲੈਕਸ ਵਾਲੇ, ਅੰਮਿ੍ਤਪ੍ਰੀਤ ਸਿੰਘ ਰਾਠੀ, ਰਾਮਗੜ੍ਹੀਆ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਚੀਮਾ, ਅਰਸਜੋਤ ਸਿੰਘ ਬੱਲ, ਪੀ.ਆਰ.ਓ ਹੈਪੀ ਧੀਮਾਨ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਕੇ.ਸੀ.ਟੀ. ਕਾਲਜ ਵਲੋਂ ਪੜਾਈ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।