01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ 'ਚੋਂ ਦੋ ਮਜ਼ਦੂਰ ਆਗੂ ਬਰੀ <br/>

ਅਜੀਤ ਡੈਸਕ 13-04-2026
ਸੰਗਰੂਰ, 12 ਅਪ੍ਰੈਲ (ਧੀਰਜ ਪਸੋਰੀਆ)-ਸੀ ਜੇ ਐਮ ਮਨਪ੍ਰੀਤ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਬੇਅੰਤ ਸਿੰਘ ਛਾਜਲੀ ਅਤੇ ਕਿਰਨਜੀਤ ਸਿੰਘ ਸੇਖੋ ਵਲੋਂ ਕੀਤੀ ਪੈਰਵੀ ਤੇ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਵਿਚੋਂ ਦੋ ਮਜ਼ਦੂਰ ਆਗੂਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੁਨਾਮ ਵਿਖੇ ਦੋ ਵੱਖ-ਵੱਖ ਦਰਜ ਮਾਮਲਿਆਂ ਮੁਤਾਬਿਕ ਪ੍ਰਗਟ ਸਿੰਘ ਵਾਸੀ ਪਿੰਡ ਕਾਲਾਝਾੜ ਸੂਬਾ ਪੈੱ੍ਰਸ ਸਕੱਤਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਧਰਮਪਾਲ ਸਿੰਘ ਵਾਸੀ ਨਮੋਲ ਆਗੂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ 40- 50 ਨਾ ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਕਿ ਉਨ੍ਹਾਂ ਨੇ ਪੱਕੀ ਸੜਕ ਪਰ ਟੈਂਟ ਲਗਾ ਕੇ ਸੜਕ ਦਾ ਨੁਕਸਾਨ ਕਰਨ ਦੇ ਨਾਲ ਨਾਲ ਸੜਕ ਦੀ ਸਾਇਡ ਤੇ ਜੰਗਲਾਤ ਵਿਭਾਗ ਵਲੋਂ ਲਗਾਏ ਦਰਖਤਾਂ ਨੂੰ ਵੱਢ ਕੇ ਸੜਕ ਤੇ ਸੁੱਟ ਦਿੱਤਾ ਹੈ | ਉਨ੍ਹਾਂ ਨੇ ਆਮ ਲੋਕਾਂ ਦੀ ਆਵਾਜਾਈ ਅਤੇ ਟਰੈਫ਼ਿਕ ਵਿੱਚ ਵਿਘਨ ਪਾਇਆ ਹੈ | ਪੁਲਿਸ ਨੇ ਇਨ੍ਹਾਂ ਦੋ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ ਉੱਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਵਿਚ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਦੋਨੋ ਮਜ਼ਦੂਰ ਆਗੂਆਂ ਨੂੰ ਲਗਾਏ ਦੋਸ਼ਾਂ ਵਿਚੋਂ ਬੜੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖਮੀ ਦੀ ਮੌਤ <br/> ਅਗਲੀ ਖ਼ਬਰ ਦੋ ਅÏਰਤਾਂ ਤੇ ਇੱਕ ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।