01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਿਕ ਤਰੱਕੀ ਸੰਭਵ-ਹਰਪਾਲ ਸਿੰਘ ਚੀਮਾ

ਅਜੀਤ ਡੈਸਕ 13-04-2026
ਮਲੇਰਕੋਟਲਾ, 12 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਮਾਗਮ ਵਿੱਚ ਖਾਸ ਤÏਰ 'ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਿਰਕਤ ਕੀਤੀ¢ ਇਸ ਮÏਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ 'ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ¢ ਉਨ੍ਹਾਂ ਕਿਹਾ ਕਿ ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ¢ਇਸ ਮÏਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮÏਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ¢ ਇਸ ਮੌਕੇ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਿਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ¢ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ¢ ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ 'ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ¢ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮÏਜੂਦ ਸਨ¢
ਪਿਛਲੀ ਖ਼ਬਰ ਪ੍ਰਦੀਪ ਮੈਨਨ ਬਣੇ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਤੇ ਉਪ ਪ੍ਰਧਾਨ <br/> ਅਗਲੀ ਖ਼ਬਰ ਅਨਾਜ ਮੰਡੀ ਸੰਗਰੂਰ 'ਚ ਕਣਕ ਦੀ ਆਮਦ ਵਧਣ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।