01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

2027 ਵਿਚ ਭਾਜਪਾ ਆਪਣੇ ਬਲਬੂਤੇ ਪੰਜਾਬ ਵਿਚ ਸਰਕਾਰ ਬਣਾਏਗੀ-ਪੂਨੀਆ, ਗਰਗ <br/>

ਅਜੀਤ ਡੈਸਕ 13-04-2026
ਸੰਗਰੂਰ, 12 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਅਤੇ ਮੋਹਾਲੀ ਭਾਜਪਾ ਦੇ ਸ਼ਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਅਤੇ ਪਵਨ ਕੁਮਾਰ ਗਰਗ ਨੇ ਕਿਹਾ ਕਿ ਭਾਜਪਾ 2027 ਦੀ ਵਿਧਾਨ ਸਭਾ ਚੋਣਾ ਜਿੱਤ ਕੇ ਆਪਣੇ ਬਲਬੂਤੇ ਪੰਜਾਬ ਵਿਚ ਸਰਕਾਰ ਬਣਾਏਗੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪ ਸਰਕਾਰ ਦੇ ਰਾਜ ਭਾਗ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਜਿਸ ਤਰ੍ਹਾਂ ਦੇ ਹਾਲਤ ਆਪ ਸਰਕਾਰ ਨੇ ਪੰਜਾਬ ਵਿਚ ਬਣਾ ਦਿੱਤੇ ਹਨ ਉਹ ਪੂਰੀ ਤਰ੍ਹਾਂ ਅਰਾਜਕਤਾ ਵਾਲੇ ਹਨ | ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਮੁਲਾਜ਼ਮ ਜਾ ਵਪਾਰੀ ਹੋਵੇ ਇਸ ਸਰਕਾਰ ਦੇ ਰਾਜ ਤੋਂ ਇੰਨੇ ਦੁਖੀ ਹਨ ਕਿ ਸੜਕਾਂ ਉੱਤੇ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹਨ | ਪੂਨੀਆ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਰਾਜ ਤੋਂ ਅਤੇ ਕਾਂਗਰਸ ਦੇ ਸ਼ਾਸਨ ਨੂੰ ਪੰਜਾਬੀ ਪਹਿਲਾ ਹੀ ਦੇਖ ਚੁੱਕੇ ਹਨ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਦੇ ਰਾਜਭਾਗ ਤੋਂ ਦੁਖੀ ਹੋ ਕੇ ਪੰਜਾਬੀਆਂ ਨੇ ਆਪ ਪਾਰਟੀ ਨੂੰ ਮੌਕਾ ਦਿੱਤਾ ਸੀ ਪਰ ਇਹ ਸਰਕਾਰ ਵੀ ਲੋਕਾਂ ਦੀ ਆਸਾ ਤੋਂ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਹੁਣ ਭਾਜਪਾ ਹੀ ਆਖ਼ਰੀ ਆਸ ਦੀ ਕਿਰਨ ਹੈ ਅਤੇ ਜੋ ਹੰੁਗਾਰਾ ਭਾਜਪਾ ਨੂੰ ਮਿਲ ਰਿਹਾ ਹੈ ਉਸ ਤੋਂ 2027 ਦੀ ਵਿਧਾਨ ਸਭਾ ਚੋਣਾ ਵਿਚ ਭਾਰੀ ਬਹੁਮਤ ਮਿਲਣ ਯਕੀਨੀ ਹੈ |

ਪਿਛਲੀ ਖ਼ਬਰ ਵਿਸਾਖੀ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਦਸਤਾਰ ਮਾਰਚ ਅੱਜ ਅਗਲੀ ਖ਼ਬਰ ਚੋਣਾਂ ਵਿੱਚ ਢੀਂਡਸਾ ਪਰਿਵਾਰ ਨੂੰ ਹਰਾਉਣਾ ਕੋਈ ਸੌਖੀ ਗੱਲ ਨਹੀਂ-ਰੋਗਲਾ, ਹਰੀਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।