01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬ੍ਰੇਨਟ੍ਰੀ ਵਰਲਡ ਸਕੂਲ 'ਚ ਅਬੈਕਸ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 13-04-2026
ਅਮਰਗੜ੍ਹ, 12 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਇਲਾਕੇ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਬ੍ਰੇਨਟਰੀ ਵਰਲਡ ਸਕੂਲ, ਅਮਰਗੜ੍ਹ ਵੱਲੋਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕਲਾਸ 1 ਤੋਂ 5 ਤੱਕ ਦੇ ਬੱਚਿਆਂ ਦੇ ਮਾਪਿਆਂ ਲਈ ਇੱਕ ਵਿਸ਼ੇਸ਼ ਅਬਾਕਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਸ਼ਿਰਕਤ ਕਰਦੇ ਹੋਏ ਅਬਾਕਸ ਸਿੱਖਣ ਦੀ ਪ੍ਰਣਾਲੀ ਅਤੇ ਇਸ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ | ਪ੍ਰੋਗਰਾਮ ਦੌਰਾਨ ਦੱਸਿਆ ਗਿਆ ਕਿ ਅਬਾਕਸ ਇੱਕ ਵਿਗਿਆਨਕ ਢੰਗ ਨਾਲ ਤਿਆਰ ਕੀਤਾ ਗਿਆ ਪ੍ਰੋਗਰਾਮ ਹੈ, ਜੋ ਬੱਚਿਆਂ ਦੀ ਮਾਨਸਿਕ ਗਤੀਸ਼ੀਲਤਾ ਨੂੰ ਬਹੁਤ ਤੇਜ਼ ਕਰਦਾ ਹੈ | ਇਸ ਨਾਲ ਬੱਚਿਆਂ ਦੀ ਯਾਦਦਾਸ਼ਤ ਵਿੱਚ ਸੁਧਾਰ ਹੁੰਦਾ ਹੈ, ਧਿਆਨ ਕੇਂਦਰਿਤ ਕਰਨ ਦੀ ਸਮਰੱਥਾ ਵਧਦੀ ਹੈ ਅਤੇ ਸੁਣਨ ਦੀ ਯੋਗਤਾ ਵੀ ਮਜ਼ਬੂਤ ਹੁੰਦੀ ਹੈ | ਇਸ ਤੋਂ ਇਲਾਵਾ, ਅਬਾਕਸ ਸਿੱਖਣ ਨਾਲ ਬੱਚਿਆਂ ਵਿੱਚ ਗਣਿਤ ਪ੍ਰਤੀ ਰੁਚੀ ਵਧਦੀ ਹੈ ਅਤੇ ਉਹ ਤੇਜ਼ੀ ਨਾਲ ਹਿਸਾਬ ਕਰਨ ਦੇ ਯੋਗ ਬਣਦੇ ਹਨ | ਇਸ ਮੌਕੇ ਯੂਨੀਵਰਸਲ ਕੌਨਸੈਪਟ ਆਫ਼ ਮੈਂਟਲ ਅਰਿਥਮੈਟਿਕ ਸਿਸਟਮ ਪ੍ਰੋਗਰਾਮ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਸ ਦੀ ਵਿਸ਼ੇਸ਼ ਤੌਰ 'ਤੇ ਸਕੂਲ ਵਿੱਚ ਪਹੁੰਚੇ ਦਿਨੇਸ਼ ਜਿੰਦਲ ਵੱਲੋਂ ਮਾਪਿਆਂ ਨੂੰ ਇਸ ਪ੍ਰੋਗਰਾਮ ਦੀ ਮਹੱਤਤਾ ਅਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੇ ਪਿ੍ੰਸੀਪਲ ਡਾ: ਗੁਰਦੀਪ ਸਿੰਘ ਨੇ ਕਿਹਾ ਕਿ ਬ੍ਰੇਨਟਰੀ ਵਰਲਡ ਸਕੂਲ ਹਮੇਸ਼ਾ ਨਵੀਨਤਮ ਅਤੇ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਆਰ. ਪੀ. ਗੋਇਲ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |
ਪਿਛਲੀ ਖ਼ਬਰ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ 10 ਚਲਾਨ ਕੱਟੇ ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।