01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਕੂਲੀ ਵਾਹਨਾਂ ਦੀ ਜਾਂਚ ਦੌਰਾਨ 10 ਚਲਾਨ ਕੱਟੇ

ਅਜੀਤ ਡੈਸਕ 13-04-2026
ਮੂਨਕ, 12 ਅਪ੍ਰੈਲ (ਪ੍ਰਵੀਨ ਮਦਾਨ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿਤ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮੂਨਕ ਵਿਖੇ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਚੈਕਿੰਗ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਲਈ ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਆਵਾਜਾਈ ਸੁਨਿਸ਼ਚਿਤ ਕਰਨਾ ਸੀ | ਚੈਕਿੰਗ ਦੌਰਾਨ ਵੱਖ-ਵੱਖ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ | ਜਾਂਚ ਸਮੇਂ ਕੁਝ ਵਾਹਨਾਂ ਵਿੱਚ ਨਿਰਧਾਰਿਤ ਮਾਪਦੰਡਾਂ ਦੀ ਉਲੰਘਣਾ ਪਾਈ ਗਈ, ਜਿਸ ਦੇ ਆਧਾਰ 'ਤੇ 01 ਚਲਾਨ ਯੂਨੀਫ਼ਾਰਮ ਸਬੰਧੀ, 03 ਫਾਇਰ ਸਿਲੈਂਡਰ, 02 ਫਰਸਟ ਏਡ ਬਾਕਸ, 02 ਲੇਡੀ ਕੰਡਕਟਰ ਅਤੇ 02 ਚਲਾਨ ਡਰਾਈਵਰ ਵਰਦੀ ਸਬੰਧੀ ਕੀਤੇ ਗਏ | ਚੈਕਿੰਗ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ | ਅਧਿਕਾਰੀਆਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ | ਚੈਕਿੰਗ ਟੀਮ ਵਿੱਚ ਗੁਰਪ੍ਰੀਤ ਸਿੰਘ (ਸਿੱਖਿਆ ਵਿਭਾਗ), ਏ.ਐੱਸ.ਆਈ. ਬਲਵਿੰਦਰ ਸਿੰਘ, ਏ.ਐੱਸ.ਆਈ. ਰਾਮ ਪ੍ਰਤਾਪ (ਪੁਲਿਸ ਵਿਭਾਗ) ਅਤੇ ਰੁਪਿੰਦਰ ਸਿੰਘ (ਆਊਟਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ) ਸ਼ਾਮਲ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ ਅਗਲੀ ਖ਼ਬਰ ਬ੍ਰੇਨਟ੍ਰੀ ਵਰਲਡ ਸਕੂਲ 'ਚ ਅਬੈਕਸ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।