30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਲਹਿਰਾਗਾਗਾ, 12 ਅਪ੍ਰੈਲ (ਅਸ਼ੋਕ ਗਰਗ)-ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਕਲਾਸ ਗਿਆਰ੍ਹਵੀਂ ਆਰਟਸ ਅਤੇ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ |ਆਰਟਸ ਦੇ ਨਤੀਜੇ ਵਿਚ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 94.6 ਫ਼ੀਸਦੀ ਅੰਕ ਲੈ ਕੇ ਪਹਿਲਾ, ਗੁਰਨੂਰ ਅਤੇ ਅਨਮੋਲ ਨੇ 94 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਸਿਮਰਨਜੋਤ ਤੇ ਆਸ਼ੂ ਕੋਰ 93.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਮਰਸ ਦੇ ਨਤੀਜੇ ਵਿਚ ਵਿਦਿਆਰਥਣ ਪ੍ਰਨੀਤ ਕੌਰ ਨੇ 91.4 ਫ਼ੀਸਦੀ ਅੰਕ ਲੈ ਕੇ ਪਹਿਲਾ, ਸਿਮਰਨ ਕੌਰ ਨੇ 90.8 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਮੁਮਤਾਜ਼ ਤੇ ਗਗਨਦੀਪ ਨੇ 90 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥਣਾਂ ਦਾ ਨਤੀਜਾ ਵੀ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ, ਪਿ੍ੰਸੀਪਲ ਰੀਤੂ ਗੋਇਲ, ਵਾਇਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਐੱਸ.ਸੀ. ਸਬ ਪਲਾਨ ਦਾ ਪੈਸਾ ਲਾਗੂ ਕਰੇ ਸਰਕਾਰ-ਡਾ. ਰਿਤੂ ਸਿੰਘ <br/> ਅਗਲੀ ਖ਼ਬਰ ਪਿਛਲੇ ਸਾਲ ਹੜ੍ਹਾਂ ਦੀ ਮਾਰ ਲਈ ਪ੍ਰਧਾਨ ਮੰਤਰੀ ਵਲੋਂ ਐਲਾਨੇ 1600 ਕਰੋੜ ਵਿੱਚੋਂ ਨਹੀਂ ਮਿਲੀ ਫੁੱਟੀ ਕੌਡੀ -ਬਰਿੰਦਰ ਗੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।