30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਭਦੌੜ, 12 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਮਿਡਲ ਪ੍ਰੀਖਿਆ ਦੇ ਨਤੀਜਿਆਂ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਅਰਸ਼ਦੀਪ ਕੌਰ 541ਅੰਕ ਲੈ ਕੇ ਅੱਵਲ ਰਹੀ | ਅਮਨ ਕੌਰ 538 ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ | ਇਵੇਂ 475 ਅੰਕ ਲੈ ਕੇ ਜਗਸੀਰ ਸਿੰਘ ਤੀਜੇ ਸਥਾਨ 'ਤੇ ਰਿਹਾ | ਰਾਜਿੰਦਰ ਕੌਰ ਨੇ 467, ਸੁਖਵੀਰ ਸਿੰਘ ਨੇ 456 ਅਤੇ ਸ਼ਗਨਪ੍ਰੀਤ ਸਿੰਘ ਨੇ 450 ਅੰਕ ਪ੍ਰਾਪਤ ਕੀਤੇ | ਬਾਕੀ ਸਾਰੇ ਬੱਚੇ ਵੀ ਚੰਗੀਆਂ ਡਵੀਜ਼ਨਾਂ ਲੈ ਕੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ ਸੌ ਫ਼ੀਸਦ ਰਿਹਾ | ਸਕੂਲ ਪ੍ਰਬੰਧਕ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਗੁਰਪ੍ਰੀਤ ਕੌਰ, ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਹੋਣਹਾਰ ਬੱਚਿਆਂ, ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸਰਜੀਤ) ਵੱਲੋਂ ਨਵ-ਨਿਯੁਕਤ ਜਥੇਬੰਦਕ ਸਕੱਤਰਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।