30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਰਮਜੀਤ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ <br/>

ਅਜੀਤ ਡੈਸਕ 13-04-2026
ਸਰਦੂਲਗੜ੍ਹ, 12 ਅਪ੍ਰੈਲ (ਜੀ.ਐਮ. ਅਰੋੜਾ)-ਸਬ ਡਵੀਜ਼ਨ ਸਰਦੂਲਗੜ੍ਹ 'ਚ ਪੰਜਾਬ ਸਰਕਾਰ ਵਲੋਂ ਨਵੇਂ ਤਾਇਨਾਤ ਕੀਤੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤਹਿਸੀਲ 'ਚ ਕੰਮ ਲਈ ਆਏ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨੀ ਨਾ ਹੋਵੇ | ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹਨ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਨੂੰ ਮਿਲ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ | ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਏ ਈ.ਜੀ. ਰਜਿਸਟਰੀ ਸੇਵਾ ਕੇਂਦਰ ਦੀ ਸਬੰਧੀ ਕਿਹਾ ਕਿ ਇਹ ਸੇਵਾ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ, ਜਿਸ ਨਾਲ ਰਜਿਸਟਰੀ ਪ੍ਰਕਿਰਿਆ 'ਚ ਪਾਰਦਰਸ਼ਤਾ ਆਈ ਹੈ ਅਤੇ ਆਮ ਲੋਕਾਂ ਨੂੰ ਤੇਜ਼ ਤੇ ਸੁਚੱਜੀ ਸੇਵਾ ਮਿਲ ਰਹੀ ਹੈ |

ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਮਹਿੰਗਾਈ ਭੱਤਾ ਜਲਦ ਜਾਰੀ ਕਰਨ ਦੀ ਮੰਗ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।