18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਉੱਘੇ ਵਕੀਲ ਰਵਿੰਦਰ ਸਿੰਘ ਢੀਂਡਸਾ ਕਾਨੂੰਨੀ ਸਲਾਹਕਾਰ ਨਿਯੁਕਤ

ਅਜੀਤ ਡੈਸਕ 17-04-2026
ਮਲੇਰਕੋਟਲਾ, 16 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਚੈਰੀਟੇਬਲ ਟਰੱਸਟ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਉੱਘੇ ਵਕੀਲ ਸਰਦਾਰ ਰਵਿੰਦਰ ਸਿੰਘ ਢੀਂਡਸਾ ਨੂੰ ਪ੍ਰਬੰਧਕ ਕਮੇਟੀ ਵਿਚ ਲੀਗਲ ਐਡਵਾਈਜ਼ਰ ਦੀ ਸੇਵਾ ਲਈ ਨਿਯੁਕਤ ਕੀਤਾ ਗਿਆ | ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਵਿਖੇ ਅੱਜ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਤੇ ਸਰਦਾਰ ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਪ੍ਰਧਾਨ ਹਰਿੰਦਰ ਸਿੰਘ ਢੀਂਡਸਾ, ਮੀਤ ਪ੍ਰਧਾਨ ਆਤਮਾ ਸਿੰਘ ਖ਼ਜ਼ਾਨਚੀ ਬਹਾਦਰ ਸਿੰਘ, ਸੈਕਟਰੀ ਮਾਸਟਰ ਪਿਆਰਾ ਸਿੰਘ, ਮੈਂਬਰ ਗੁਰਦੀਪ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਨੇ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਅਰਦਾਸ ਕਰਵਾਈ |
ਪਿਛਲੀ ਖ਼ਬਰ 505600 ਪਸ਼ੂਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ 65 ਟੀਮਾਂ ਤੈਨਾਤ ਅਗਲੀ ਖ਼ਬਰ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਦੇ ਹਾਲਾਤ ਚਿੰਤਾਜਨਕ - ਭੀਮ ਵੜੈਚ, ਸੀਰਾ ਬਨਭੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।