18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਅÏਰਤ ਗਿ੍ਫ਼ਤਾਰ

ਅਜੀਤ ਡੈਸਕ 17-04-2026
ਸੁਨਾਮ ਊਧਮ ਸਿੰਘ ਵਾਲਾ, 16 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੀ.ਆਈ.ਏ. ਸਟਾਫ਼ ਸੰਗਰੂਰ ਦੀ ਟੀਮ ਵਲੋਂ ਸੁਨਾਮ ਨੇੜਿਉਂ ਇੱਕ ਅÏਰਤ ਨੂੰ ਲੱਖਾਂ ਰੁਪਏ ਦੀ ਕੀਮਤ ਦੀ ਹੈਰੋਇਨ/ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਸੰਗਰੂਰ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੁਨਾਮ-ਜਵੰਧਾ ਸੜਕ ਦੇ ਸੂਏ ਦੇ ਪੁਲ ਤੋਂ ਖਡਿਆਲ ਵੱਲ ਜਾਂਦੀ ਸੂਏ ਦੀ ਪਟੜੀ ਤੋਂ ਇੱਕ ਅÏਰਤ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ ਵਿਚ ਲਿਆ ਗਿਆ | ਜਿਸ ਕੋਲੋਂ 40 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਅÏਰਤ ਦੀ ਪਛਾਣ ਬਲਵਿੰਦਰ ਕੌਰ ਉਰਫ਼ ਬਿੰਦਰ ਵਾਸੀ ਸੁਨਾਮ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ |
ਪਿਛਲੀ ਖ਼ਬਰ ਸੁਨਾਮ ਨੂੰ ਜਲਦੀ ਮਿਲੇਗਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਜੀ ਐਮ ਮਲਟੀਸਪੈਸ਼ਲਿਟੀ ਹਸਪਤਾਲ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਤੋਂ ਮਕੋਰੜ ਸਾਹਿਬ ਤੱਕ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।