11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੂਬਾ ਸਰਕਾਰ ਦੀ ਨਾਲਾਇਕੀ ਕਾਰਨ 15 ਦਿਨਾ ਤੋਂ ਕਿਸਾਨਾਂ ਨੂੰ ਮੰਡੀ ਵਿੱਚ ਰੁਲਣ ਲਈ ਮਜਬੂਰ ਹੋਣਾ ਪਿਆ-ਦਾਮਨ ਥਿੰਦ ਬਾਜਵਾ

ਅਜੀਤ ਡੈਸਕ 19-04-2026
ਸੁਨਾਮ ਊਧਮ ਸਿੰਘ ਵਾਲਾ, 18 ਅਪ੍ਰੈਲ (ਧਾਲੀਵਾਲ, ਭੁੱਲਰ)-ਸਥਾਨਕ ਅਨਾਜ ਮੰਡੀ ਵਿੱਚ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਕਣਕ ਦੀ ਖ਼ਰੀਦ ਨਾ ਹੋਣ ਤੋਂ ਭਾਰੀ ਪ੍ਰੇਸ਼ਾਨੀ ਝੱਲ ਰਹੇ ਕਿਸਾਨਾਂ ਲਈ ਉਸ ਸਮੇਂ ਉਨ੍ਹਾਂ ਨੂੰ ਵੱਡੀ ਰਾਹਤ ਦੀ ਆਸ ਬੱਝੀ ਜਦੋਂ ਭਾਜਪਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਕਣਕ ਦੀ ਖ਼ਰੀਦ ਸਮੇਂ ਤੈਅ ਮਾਪਦੰਡਾਂ ਵਿੱਚ ਵੱਡੇ ਅਨੁਪਾਤ 'ਚ ਦਿੱਤੀ ਗਈ ਢਿੱਲ ਸਬੰਧੀ ਪੱਤਰ ਮੰਡੀ ਵਿੱਚ ਮੌਜੂਦ ਕਿਸਾਨਾਂ ਦੇ ਵਿਚਕਾਰ ਪਹੁੰਚੇ | ਇਸ ਸਮੇਂ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਭਾਜਪਾ ਆਗੂ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸੂਬੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਕਾਰਣ ਹੀ ਕਿਸਾਨਾਂ ਨੂੰ ਦੋ ਹਫ਼ਤਿਆਂ ਤੋ ਮੰਡੀ ਵਿੱਚ ਰੁਲਣ ਲਈ ਮਜਬੂਰ ਹੋਣਾ ਪਿਆ, ਜੇਕਰ ਸੂਬਾ ਸਰਕਾਰ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਖੇਤੀ ਵਿਗਿਆਨੀਆਂ ਦੀ ਰਾਇ ਲੈ ਕੇ ਕੇਂਦਰ ਸਰਕਾਰ ਤੋ ਮਾਪਦੰਡਾਂ ਵਿੱਚ ਛੋਟ ਲੈਣ ਲਈ ਪਹਿਲਾ ਹੀ ਪੱਤਰ ਲਿਖ ਦਿੰਦੀ ਤਾਂ ਇਹ ਮਾੜੇ ਹਾਲਾਤ ਪੈਦਾ ਹੀ ਨਾ ਹੁੰਦੇ, ਪਰ ਸੂਬਾ ਸਰਕਾਰ ਨੇ ਇਹ ਪੱਤਰ 9 ਅਪ੍ਰੈਲ ਨੂੰ ਲਿਖਿਆ ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਿਆ | ਉਨ੍ਹਾਂ ਨਰਿੰਦਰ ਮੋਦੀ ਸਰਕਾਰ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਵੀ ਕਿਸਾਨਾਂ ਦਾ ਦਰਦ ਕੇਂਦਰੀ ਆਗੂਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ | ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪ੍ਰਹਿਲਾਦ ਜੋਸ਼ੀ ਦੇ ਯਤਨਾਂ ਸਦਕਾ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਰ ਦੁੱਖ-ਸੁਖ ਵਿੱਚ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਹਰਮਨ ਬਾਜਵਾ, ਅਸ਼ੋਕ ਗੋਇਲ, ਮੋਨਿਕਾ ਗੋਇਲ, ਰਾਜੀਵ ਮੱਖਣ, ਸੰਜੇ ਗੋਇਲ ਖਡਿਆਲੀਆ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਨੂੰ ਸਦਮਾ, ਸਹੁਰੇ ਦਾ ਦਿਹਾਂਤ <br/> ਅਗਲੀ ਖ਼ਬਰ ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।