29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

10 ਰੋਜ਼ਾ ਦਸਤਾਰ ਸਿਖਲਾਈ ਕੈਂਪ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਜਥੇਦਾਰ ਬਹਿਣੀਵਾਲ ਨੇ ਕੀਤਾ ਸਨਮਾਨ <br/>

ਦਸਤਾਰ ਸਿਖਲਾਈ ਕੈਂਪ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ | ਤਸਵੀਰ: ਅਸ਼ੋਕ ਗਰਗ <br/> 29-04-2026
ਲਹਿਰਾਗਾਗਾ, 28 ਅਪ੍ਰੈਲ (ਅਸ਼ੋਕ ਗਰਗ)- ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਗੁਰੂ ਘਰ ਚੋਟੀਆਂ ਦੀ ਪ੍ਰਬੰਧਕ ਕਮੇਟੀ ਵਲੋਂ 10 ਰੋਜ਼ਾ ਦਸਤਾਰ ਸਿਖਲਾਈ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਇਸ ਦਸਤਾਰ ਸਿਖਲਾਈ ਕੈਂਪ ਵਿਚ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਅਜੋਕੇ ਸਮੇਂ ਵਿਚ ਅਜਿਹੇ ਕੈਂਪਾਂ ਦੀ ਬਹੁਤ ਹੀ ਵੱਡੇ ਪੱਧਰ 'ਤੇ ਜ਼ਰੂਰਤ ਹੈ ਕਿਉਂਕਿ ਨੌਜਵਾਨ ਪੀੜੀ ਜੋ ਕਿ ਸਿੱਖੀ ਤੋਂ ਮੁਨਕਰ ਹੁੰਦੀ ਜਾ ਰਹੀ ਹੈ, ਨੂੰ ਸਿੱਖੀ ਨਾਲ ਜੋੜਨ ਲਈ ਅਜਿਹੇ ਸਮਾਗਮਾਂ ਦੀ ਵੱਡੇ ਪੱਧਰ 'ਤੇ ਜ਼ਰੂਰਤ ਹੈ | ਇਸ ਕੈਂਪ ਵਿਚ 50 ਦੇ ਕਰੀਬ ਬੱਚੇ ਤੇ ਬੱਚੀਆਂ ਨੇ ਭਾਗ ਲਿਆ | ਇੱਥੋਂ ਤੱਕ ਕਿ ਛੋਟੇ ਬੱਚਿਆਂ ਦੇ ਨਾਲ ਮਤਾਵਾਂ ਅਤੇ ਬਜ਼ੁਰਗ ਗੁਰੂ ਘਰ ਵਿਚ ਹਾਜ਼ਰੀਆਂ ਭਰਦੇ ਸਨ | ਇਸ ਕੈਂਪ ਵਿਚ ਸ਼੍ਰੋਮਣੀ ਕਮੇਟੀ ਵਲੋਂ ਬਲਵਿੰਦਰ ਸਿੰਘ ਗਾਗਾ ਮੁੱਖ ਸੇਵਾਦਾਰ ਧਰਮ ਪ੍ਰਚਾਰ ਕਮੇਟੀ ਅਤੇ ਚਮਕੌਰ ਸਿੰਘ ਕਕਰਾਲਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਸਿਖ ਇਤਿਹਾਸ ਅਤੇ ਗੁਰਬਾਣੀ ਨਾਲ ਸੰਬੰਧਿਤ ਤਕਰੀਰਾਂ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਸਮਾਗਮ ਦੀ ਸਮਾਪਤੀ ਸਮਾਰੋਹ ਵਿਚ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਵਲੋਂ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ, ਦਸਤਾਰਾਂ, ਧਾਰਮਿਕ ਲਿਟਰੇਚਰ ਦੇ ਨਾਲ ਨਾਨਕ ਸ਼ਾਹੀ ਕੈਲੈਡਰਾਂ ਦੀ ਵੰਡ ਕੀਤੀ ਗਈ | ਇਸ ਮੌਕੇ 'ਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਨ ਸਿੰਘ, ਮੁੱਖ ਗ੍ਰੰਥੀ ਭਗਵੰਤ ਸਿੰਘ ਖਾਲਸਾ, ਅਮਰ ਸਿੰਘ ਖਾਲਸਾ ਸਹਿ ਗ੍ਰੰਥੀ, ਮੇਜਰ ਸਿੰਘ ਫੌਜੀ, ਗੁਰਚਰਨ ਸਿੰਘ, ਪ੍ਰਗਟ ਸਿੰਘ ਫੌਜੀ, ਸਤਿਗੁਰ ਸਿੰਘ, ਗੁਰਸੇਵਕ ਸਿੰਘ, ਸਤਨਾਮ ਸਿੰਘ ਫੌਜੀ, ਦਰਸ਼ਨ ਸਿੰਘ ਦਿਓਲ ਅਤੇ ਛੱਜੂ ਸਿੰਘ ਧਾਲੀਵਾਲ ਵੀ ਮੌਜੂਦ ਸਨ | ਇਸ ਮੌਕੇ ਪੰਜਾਬੀ ਦੇ ਲੇਖਕ ਅਤੇ ਸਮਾਜ ਸੇਵੀ ਜਥੇਦਾਰ ਜਗਤਾਰ ਸਿੰਘ ਮੰਗੀ ਨੂੰ ਵੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਨਾਰੀਕੇ ਸਕੂਲ 'ਚ ਆਧੁਨਿਕ ਲੌਜਿਸਟਿਕ ਲੈਬ ਦਾ ਉਦਘਾਟਨ <br/> ਅਗਲੀ ਖ਼ਬਰ ਪੰਥਕ ਗੱਠਜੋੜ ਜਲਦ ਹੋਰ ਮਜ਼ਬੂਤ ਹੋਵੇਗਾ-ਬਾਪੂ ਤਰਸੇਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।