29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਕਾਲ ਅਕੈਡਮੀ ਚੀਮਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ <br/>

ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਨ ਸਮੇਂ ਨਾਲ ਅਕੈਡਮੀ ਸਟਾਫ਼ | ਤਸਵੀਰ : ਗੁਰਜੀਤ ਸਿੰਘ ਚਹਿਲ <br/> 29-04-2026
ਚੀਮਾ ਮੰਡੀ, 25 ਅਪ੍ਰੈਲ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਇੱਕ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਬੂਟੇ ਅਕੈਡਮੀ ਅਤੇ ਉਸਦੇ ਆਲੇ ਦੁਆਲੇ ਦੇ ਵਾਤਾਵਰਨ 'ਚ ਲਗਾਏ ਅਤੇ ਹਰਿਆਲੀ ਵਧਾਉਣ ਦਾ ਸੰਕਲਪ ਲਿਆ | ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੀ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ | ਇਸ ਮੌਕੇ ਸਕੂਲ ਅਕੈਡਮੀ ਪਿ੍ੰਸੀਪਲ ਨੀਨਾ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਵਿਅਕਤੀ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਪ ਪਿ੍ੰਸੀਪਲ ਸ਼੍ਰੀ ਸੁਰੇਸ਼ ਕੁਮਾਰ ਅਤੇ ਅਕੈਡਮੀ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ 'ਚ ਭਾਗ ਲਿਆ |

ਪਿਛਲੀ ਖ਼ਬਰ ਆਲ ਇੰਡੀਆ ਰੋਲਰ ਹਾਕੀ ਪ੍ਰਮੋਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਾਪਤੀ <br/> ਅਗਲੀ ਖ਼ਬਰ ਨਵ ਨਿਯੁਕਤ ਪ੍ਰਧਾਨ ਭਪਿੰਦਰ ਸਿੰਘ ਲਾਗੜੀਆ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।