29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਲ ਇੰਡੀਆ ਰੋਲਰ ਹਾਕੀ ਪ੍ਰਮੋਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਾਪਤੀ <br/>

ਅਜੀਤ ਡੈਸਕ 29-04-2026
ਸੰਗਰੂਰ, 28 ਅਪ੍ਰੈਲ (ਧੀਰਜ ਪਸ਼ੋਰੀਆ)-ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ, ਬਾਲੀਆਂ (ਸੰਗਰੂਰ) ਦੇ ਵਿਦਿਆਰਥੀਆਂ ਨੇ ਮੋਹਾਲੀ 'ਚ ਕਰਵਾਈ ਆਲ ਇੰਡੀਆ ਰੋਲਰ ਹਾਕੀ ਪ੍ਰਮੋਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-14 ਵਰਗ 'ਚ ਰਵਨੀਤ ਕੌਰ (ਛੇਵੀਂ ਜਮਾਤ) ਸਪੁੱਤਰੀ ਸਤਵੰਤ ਸਿੰਘ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਇਸੇ ਵਰਗ 'ਚ ਸਹਿਜ ਪ੍ਰੀਤ ਸਿੰਘ (ਛੇਵੀਂ ਜਮਾਤ), ਸਪੁੱਤਰ ਗੁਰਪ੍ਰੀਤ ਸਿੰਘ ਨੇ ਵੀ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਡਾ. ਪਰਵਿੰਦਰ ਕੌਰ ਤੇ ਮੈਨੇਜਮੈਂਟ ਕਮੇਟੀ ਵਲੋਂ ਜੇਤੂ ਖਿਡਾਰੀਆਂ ਤੇ ਕੋਚ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਦਰਸ਼ਨ ਸਿੰਘ ਕਾਂਗੜਾ ਸਨਮਾਨਿਤ <br/> ਅਗਲੀ ਖ਼ਬਰ ਅਕਾਲ ਅਕੈਡਮੀ ਚੀਮਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।