ਲਹਿਰਾਗਾਗਾ, 29 ਅਪ੍ਰੈਲ (ਅਸ਼ੋਕ ਗਰਗ) - ਸ਼੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਅਤੇ ਗ਼ਰੀਬ ਪਰਿਵਾਰ ਫ਼ੰਡ ਵੱਲੋਂ ਸੰਸਥਾ ਦੇ ਸੰਸਥਾਪਕ ਸਵ. ਜਸ਼ ਪੇਂਟਰ ਦੀ ਯਾਦ ਵਿੱਚ ਇਲਾਕੇ ਦੀਆਂ ਗਊਸਾਲਾਂ ਦੀ ਸਹਾਇਤਾ ਲਈ ਗਊ ਸੇਵਾ ਸਮਾਗਮ 3 ਮਈ ਨੂੰ ਜੀ.ਪੀ.ਐਫ. ਧਰਮਸ਼ਾਲਾ ਵਿਚ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸੁਰਿੰਦਰ ਡਿਸਕੋ ਅਤੇ ਖ਼ਜ਼ਾਨਚੀ ਗੋਰਵ ਵਿੱਕੀ ਨੇ ਦੱਸਿਆਂ ਕਿ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਚੇਅਰਮੈਨ ਸਤਪਾਲ ਸਿੰਗਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਗਗਨਦੀਪ ਸਿੰਘ ਖੰਡੇਬਾਦ ਅਤੇ ਗਉ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਤੋਂ ਇਲਾਵਾ ਰਾਜ ਕੁਮਾਰ ਲੁਧਿਆਣਾ ਹੋਣਗੇ |