18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕੈਮਿਸਟਾਂ ਵਲੋਂ ਦਵਾਈਆਂ ਦੀ ਆਨਲਾਈਨ ਵਿਕਰੀ ਤੇ ਕਾਰਪੋਰੇਟ ਕੰਪਨੀਆਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ <br/>

ਅਜੀਤ ਡੈਸਕ 30-04-2026
ਸੁਨਾਮ ਊਧਮ ਸਿੰਘ ਵਾਲਾ, 29 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਦਵਾਈਆਂ ਦੀ ਆਨਲਾਈਨ ਵਿਕਰੀ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਵੱਲੋਂ ਅਪਣਾਈਆਂ ਜਾ ਰਹੀਆਂ ਵਪਾਰ ਵਿਰੋਧੀ ਨੀਤੀਆਂ ਵਿਰੁੱਧ ਪੰਜਾਬ ਦੇ ਕੈਮਿਸਟਾਂ ਨੇ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਏ. ਮੈਂਬਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੀ ਤੀਜੀ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਆਗਾਮੀ 3 ਮਈ ਨੂੰ ਜਲੰਧਰ ਦੇ ਬਾਈਪਾਸ ਚੌਕ ਸਥਿਤ 'ਹੋਟਲ ਬੈਂਸਨ ਰੀਜੈਂਸੀ' ਵਿਖੇ ਸੱਦੀ ਗਈ ਹੈ | ਮੀਟਿੰਗ ਵਿੱਚ ਸੂਬੇ ਭਰ ਦੇ ਦਵਾਈ ਵਿਕੇ੍ਰਤਾਵਾਂ ਦੀਆਂ ਮੁਸ਼ਕਿਲ ਅਤੇ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ 20 ਮਈ ਦੇ 'ਭਾਰਤ ਬੰਦ' ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਮੀਟਿੰਗ ਦਾ ਮੁੱਖ ਏਜੰਡਾ 'ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟਸ' (ਏ.ਆਈ.ਓ.ਸੀ.ਡੀ.) ਵੱਲੋਂ ਦਵਾਈਆਂ ਦੀ ਆਨਲਾਈਨ ਵਿਕਰੀ ਦੇ ਵਿਰੋਧ ਵਿੱਚ 20 ਮਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਆਨਲਾਈਨ ਫਾਰਮੇਸੀ ਅਤੇ ਵੱਡੀਆਂ ਕੰਪਨੀਆਂ ਵੱਲੋਂ ਘੱਟ ਕੀਮਤਾਂ 'ਤੇ ਦਵਾਈਆਂ ਵੇਚਣਾ ਛੋਟੇ ਦੁਕਾਨਦਾਰਾਂ ਲਈ ਹੋਂਦ ਦਾ ਸੰਕਟ ਪੈਦਾ ਕਰ ਰਿਹਾ ਹੈ | ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਕਰਨਗੇ | ਇਸ ਦੌਰਾਨ ਮੁੱਖ ਤੌਰ 'ਤੇ ਕੇਂਦਰ ਸਰਕਾਰ ਦੇ ਨੋਟੀਫ਼ਿਕੇਸ਼ਨ ਜੀ.ਐਸ.ਆਰ. 817 ਅਤੇ ਜੀ.ਐਸ.ਆਰ. 220 ਨੂੰ ਵਾਪਸ ਲੈਣ ਦੀ ਮੰਗ, ਪੰਜਾਬ ਦੀ ਡਰੱਗ ਪਾਲਿਸੀ ਵਿੱਚ ਸੋਧ ਅਤੇ ਬਾਜ਼ਾਰ ਵਿੱਚ ਵਿਕਣ ਵਾਲੀਆਂ ਨਕਲੀ ਤੇ ਘਟੀਆ ਦਵਾਈਆਂ ਦੀ ਰੋਕਥਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਘਾਬਦਾਂ ਦੇ ਪੀ.ਜੀ.ਆਈ. ਵਿਚ ਸੁਰੱਖਿਆ ਗਾਰਡ ਦੇ ਤੌਰ 'ਤੇ ਕੰਮ ਕਰਦੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁ... ਅਗਲੀ ਖ਼ਬਰ ਐਫ.ਸੀ.ਆਈ. ਦੇ ਗੁਦਾਮਾਂ ਵਿਚੋਂ ਪਿਛਲੇ ਸਾਲਾਂ ਦੇ ਚੌਲ ਨਾ ਚੁੱਕੇ ਜਾਣ ਕਾਰਨ ਰੁਕ-ਰੁਕ ਕੇ ਹੋ ਰਹੀ ਹੈ ਝੋਨੇ ਦੀ ਮਿਲਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।