18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਅਕਾਲੀ ਦਲ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਅੱਜ-ਵਿਨਰਜੀਤ ਗੋਲਡੀ <br/>

ਅਜੀਤ ਡੈਸਕ 30-04-2026
ਸੁਨਾਮ ਊਧਮ ਸਿੰਘ ਵਾਲਾ, 29 ਅਪ੍ਰੈਲ (ਧਾਲੀਵਾਲ, ਭੁੱਲਰ) - ਸੁਨਾਮ ਹਲਕੇ ਵਿਚ ਲੱਗ ਰਹੇ ਭਾਰੀ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇੰਜੀਨੀਅਰ ਵਿਨਰਜੀਤ ਸਿੰਘ ਗੋਲਡੀ ਨੇ ਸਖ਼ਤ ਪ੍ਰਤੀਕਿ੍ਆ ਕਰਦਿਆਂ ਕਿਹਾ ਕਿ ਬਿਜਲੀ ਸਪਲਾਈ ਦੀ ਖ਼ਰਾਬ ਹਾਲਤ ਨੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਲੰਬੇ ਸਮੇਂ ਤੱਕ ਲੱਗ ਰਹੇ ਬਿਜਲੀ ਕੱਟ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਦਿਨ ਹੋਵੇ ਜਾਂ ਰਾਤ, ਕਿਸੇ ਵੀ ਸਮੇਂ ਬਿਨਾਂ ਸੂਚਨਾ ਦੇ ਬਿਜਲੀ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਘਰਾਂ ਵਿੱਚ ਰਹਿਣ ਵਾਲੇ ਬੱਚੇ, ਬਜ਼ੁਰਗ ਅਤੇ ਮਹਿਲਾਵਾਂ ਇਸ ਸਮੱਸਿਆ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਸਪਲਾਈ ਸੁਧਾਰਨ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਇਹ ਸਮੱਸਿਆ ਦਿਨੋਂ-ਦਿਨ ਵਧਦੀ ਜਾ ਰਹੀ ਹੈ | ਇਸ ਮਸਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 30 ਅਪ੍ਰੈਲ ਨੂੰ ਐਸ.ਡੀ.ਐਮ ਦਫ਼ਤਰ ਸੁਨਾਮ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਬਿਜਲੀ ਕੱਟਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ | ਉਨ੍ਹਾਂ ਕਿਹਾ ਕਿ ਜੇ ਜਲਦੀ ਹੀ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਭਗਵਾਨ ਦਾਸ ਗੁਪਤਾ ਨੇ ਪਹਿਲੇ ਜ਼ਿਲ੍ਹਾ ਅਟਾਰਨੀ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਘਾਬਦਾਂ ਦੇ ਪੀ.ਜੀ.ਆਈ. ਵਿਚ ਸੁਰੱਖਿਆ ਗਾਰਡ ਦੇ ਤੌਰ 'ਤੇ ਕੰਮ ਕਰਦੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।