18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਭਗਵਾਨ ਦਾਸ ਗੁਪਤਾ ਨੇ ਪਹਿਲੇ ਜ਼ਿਲ੍ਹਾ ਅਟਾਰਨੀ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 30-04-2026

ਮਲੇਰਕੋਟਲਾ, 29 ਅਪ੍ਰੈਲ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਨਵ-ਨਿਯੁਕਤ ਜ਼ਿਲ੍ਹਾ ਅਟਾਰਨੀ (ਪ੍ਰੋਸੀਕਿਊਸ਼ਨ) ਸ੍ਰੀ ਭਗਵਾਨ ਦਾਸ ਗੁਪਤਾ ਨੇ ਡਿਸਟਿ੍ਕਟ ਕੋਰਟ ਕੰਪਲੈਕਸ ਮਲੇਰਕੋਟਲਾ ਵਿਖੇ ਪਹਿਲੇ ਜ਼ਿਲ੍ਹਾ ਅਟਾਰਨੀ ਵਜੋਂ ਆਪਣਾ ਕਾਰਜਭਾਰ ਸੰਭਾਲਿਆ ਗਿਆ | ਉਨ੍ਹਾਂ ਸਬੰਧਿਤ ਅਧਿਕਾਰੀਆਂ, ਸਟਾਫ਼ ਮੈਂਬਰਜ਼ ਨਾਲ ਮੁਲਾਕਾਤ ਕਰਕੇ ਦਫ਼ਤਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ | ਭਗਵਾਨ ਦਾਸ ਗੁਪਤਾ ਨੇ ਕਿਹਾ ਕਿ ਪੈਂਡਿੰਗ ਅਦਾਲਤੀ ਮਾਮਲਿਆਂ ਵਿੱਚ ਪ੍ਰੋਸੀਕਿਊਸ਼ਨ ਦੀ ਕਾਰਵਾਈ ਨੂੰ ਤੇਜ਼ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ, ਤਾਂ ਜੋ ਪੱਖਕਾਰਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ | ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਅਪਰਾਧ ਕੀਤੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਸਜ਼ਾ ਦੀ ਮੰਗ ਕੀਤੀ ਜਾਵੇਗੀ ਅਤੇ ਕਾਨੂੰਨ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਡਿਪਟੀ ਜ਼ਿਲ੍ਹਾ ਅਟਾਰਨੀ ਰਵਿੰਦਰਪਾਲ ਕੌਰ ਧਾਲੀਵਾਲ, ਸਹਾਇਕ ਜ਼ਿਲ੍ਹਾ ਅਟਾਰਨੀ ਹਰਕਮਲਪੀਤ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ ਗੁਰਪ੍ਰੀਤ ਸਿੰਘ ਮੰਡੇਰ, ਅਦਾਲਤ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਮੈਂਬਰਜ਼ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਅਟਾਰਨੀ ਭਗਵਾਨ ਦਾਸ ਗੁਪਤਾ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿੱਚ 'ਯੈਲੋ ਡੇ' ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਅਕਾਲੀ ਦਲ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਅੱਜ-ਵਿਨਰਜੀਤ ਗੋਲਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।