18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਦੀਆਂ ਖਿਡਾਰਨਾਂ ਦਾ ਮਹਿਲਾ ਰਗਬੀ ਲੀਗ ਵਿੱਚ ਸ਼ਾਨਦਾਰ ਪ੍ਰਦਰਸ਼ਨ <br/>

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਧੂਰੀ ਦੀਆਂ ਖਿਡਾਰਨਾਂ ਮਹਿਲਾ ਰੱਗਬੀ ਲੀਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਪਿ੍ੰਸੀਪਲ ਸਤਿਬੀਰ ਸਿੰਘ ਨਾਲ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 30-04-2026
ਧੂਰੀ, 29 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਸਪੋਰਟਸ ਅਥਾਰਿਟੀ ਆਫ਼ ਇੰਡੀਆ ਵੱਲੋਂ ਖੇਲੋ ਇੰਡੀਆ ਅਧੀਨ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਈ ਗਈ ਮਹਿਲਾ ਰੱਗਬੀ ਲੀਗ ਵਿੱਚ ਜ਼ਿਲ੍ਹਾ ਸੰਗਰੂਰ ਦੀ ਰਗਬੀ ਟੀਮ ਨੇ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਤੀਜਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਅਤੇ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦਾ ਨਾਮ ਰੌਸ਼ਨ ਕੀਤਾ | ਇਸ ਟੂਰਨਾਮੈਂਟ ਵਿੱਚ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 12 ਖਿਡਾਰਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 6 ਖਿਡਾਰਨਾਂ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਦੀਆਂ ਸਨ | ਸਾਡੇ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਦਾਨ ਵਿੱਚ ਬੇਮਿਸਾਲ ਜਜ਼ਬੇ, ਹੌਸਲੇ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਸਭ ਦਾ ਦਿਲ ਜਿੱਤ ਲਿਆ | ਸਕੂਲ ਦੇ ਚੇਅਰਮੈਨ ਅਤੇ ਰਿਟਾਇਰ ਡੀ ਆਈ ਜੀ ਪਰਮਜੀਤ ਸਿੰਘ ਗਿੱਲ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੀ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ | ਸਕੂਲ ਦੇ ਪਿ੍ੰਸੀਪਲ ਸ. ਸਤਿਬੀਰ ਸਿੰਘ ਨੇ ਇਸ ਉਪਲਬਧੀ 'ਤੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਜੀਆਂ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਾਬਤ ਹੁੰਦੀਆਂ ਹਨ | ਸਮੂਹ ਸਕੂਲ ਪਰਿਵਾਰ ਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰਨਗੇ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਵਿੱਤੀ ਸਾਖ਼ਰਤਾ ਤੇ ਸੈਮੀਨਾਰ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੈਂਬਰਾਂ ਦੇ ਜਨਮ ਦਿਨ ਮਨਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।