ਸੰਗਰੂਰ, 29 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਵਰਕਿੰਗ ਕਮੇਟੀ ਮੈਂਬਰਾਂ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸੇ ਲੜੀ ਤਹਿਤ ਸੰਗਰੂਰ ਦੇ ਟਕਸਾਲੀ ਅਕਾਲੀ ਸ. ਕੇਵਲ ਸਿੰਘ ਜਲਾਨ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਕੇਵਲ ਸਿੰਘ ਜਲਾਨ ਨੇ ਆਪਣੀ ਨਵੀਂ ਨਿਯੁਕਤੀ ਉੱਤੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਇਕਬਾਲਜੀਤ ਸਿੰਘ ਝੂੰਦਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦਾ ਆਭਾਰ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ ਅਤੇ ਜੋ ਵਿਸ਼ਵਾਸ ਆਗੂਆਂ ਨੇ ਉਨ੍ਹਾਂ ਪ੍ਰਤੀ ਜਤਾਇਆ ਹੈ ਉਸ ਨੂੰ ਪੂਰੀ ਤਰ੍ਹਾਂ ਤਨਦੇਹੀ ਨਾਲ ਕਾਇਮ ਰੱਖਣਗੇ |