17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਿਆਸਤ ਦੀ ਗ਼ੁਲਾਮ ਬਣੀ ਪੁਲਿਸ-ਸਰਪੰਚ ਕੁਲਦੀਪ ਬੋਪਾਰਾਏ

ਅਜੀਤ ਡੈਸਕ 30-04-2026
ਅਹਿਮਦਗੜ੍ਹ, 29 ਅਪੈ੍ਰਲ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਪਿੰਡ ਛਪਾਰ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ | ਪਿੰਡ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਪੁਲਿਸ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਇਲਾਕੇ ਦੀ ਪੁਲਿਸ ਪੂਰੀ ਤਰ੍ਹਾਂ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੀ ਤਰਜੀਹ ਹੁਣ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਨਹੀਂ, ਸਗੋਂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨਾ ਰਹਿ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਦੇ ਇਸ ਪੱਖਪਾਤੀ ਰਵੱਈਏ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪੁਲਿਸ ਦੀ ਇਸ ਨਾਕਾਮੀ ਵਿਰੁੱਧ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਰਪੰਚ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆ ਅਤੇ ਚੋਰੀਆਂ 'ਤੇ ਨੱਥ ਨਾ ਪਾਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਕੇਵਲ ਸਿੰਘ ਜਲਾਨ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।