17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਐਨ.ਸੀ.ਸੀ. ਯੂਨਿਟ ਦਾ ਸ਼ਾਨਦਾਰ ਆਗਾਜ਼ <br/>

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਐਨ.ਸੀ.ਸੀ. ਯੂਨਿਟ ਦੇ ਸ਼ਾਨਦਾਰ ਆਗਾਜ਼ ਮੌਕੇ ਕੈਡਿਟਾਂ ਨਾਲ ਅਧਿਕਾਰੀ ਤੇ ਸਕੂਲ ਸਟਾਫ਼ | ਤਸਵੀਰ: ਸੁਖਜੀਤ ਸਿੰਘ ਖੇੜਾ <br/> 30-04-2026
ਅਹਿਮਦਗੜ੍ਹ, 29 ਅਪ੍ਰੈਲ (ਸੁਖਜੀਤ ਸਿੰਘ ਖੇੜਾ) - ਇਲਾਕੇ ਲਈ ਮਾਣ ਦੀ ਗੱਲ ਹੈ ਕਿ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਐਨ.ਸੀ.ਸੀ. (ਨੈਸ਼ਨਲ ਕੈਡੇਟ ਕੋਰ) ਯੂਨਿਟ ਦੀ ਸ਼ੁਰੂਆਤ ਕਰ ਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ | ਇਹ ਸਕੂਲ ਇਲਾਕੇ ਦਾ ਪਹਿਲਾ ਸਕੂਲ ਬਣ ਗਿਆ ਹੈ ਜਿਸ ਨੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਸਹੂਲਤ ਸ਼ੁਰੂ ਕੀਤੀ ਹੈ | ਨੈਸ਼ਨਲ ਕੈਡੇਟ ਕੋਰ ਭਾਰਤ ਦੀ ਇਕ ਯੁਵਾ ਸੰਗਠਨ ਹੈ ਜੋ ਵਿਦਿਆਰਥੀਆਂ ਨੂੰ ਅਨੁਸ਼ਾਸਨ, ਦੇਸ਼ਭਗਤੀ ਅਤੇ ਨੇਤਿ੍ਤਵ ਦੇ ਗੁਣ ਸਿਖਾਉਂਦੀ ਹੈ | ਇਸ ਮੌਕੇ 'ਤੇ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਮਾਣਯੋਗ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਆਪਣੀ ਵਰਦੀ ਵਿਚ ਅਨੁਸ਼ਾਸਨ, ਜੋਸ਼ ਅਤੇ ਦੇਸ਼ ਭਗਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆਂ, ਐਮ .ਡੀ ਗੁਰਮਤਪਾਲ ਸਿੰਘ ਵਾਲੀਆਂ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਐਨ.ਸੀ.ਸੀ. ਦੇ ਰਾਹੀਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਨੇਤਿ੍ਤਵ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਹ ਯੂਨਿਟ ਵਿਦਿਆਰਥੀਆਂ ਨੂੰ ਭਵਿੱਖ ਵਿਚ ਫ਼ੌਜ ਅਤੇ ਹੋਰ ਉੱਚੇ ਕਰੀਅਰ ਮੌਕਿਆਂ ਲਈ ਵੀ ਤਿਆਰ ਕਰੇਗਾ | ਸੰਸਥਾ ਦੇ ਡਾਇਰੈਕਟਰ ਮੈਡਮ ਰਮਨਪ੍ਰੀਤ ਕੌਰ ਵਾਲੀਆਂ ਨੇ ਬੱਚਿਆਂ ਨੂੰ ਕਿਹਾ ਕਿ ਅਸੀ ਪੜ੍ਹਾਈ ਦੇ ਨਾਲ ਬੱਚਿਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰ ਕੇ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਣਾ ਚਾਹੁੰਦੇ ਹਾਂ | ਐਨ.ਸੀ.ਸੀ ਦੇ ਸਰਟੀਫਿਕੇਟ ਨੌਕਰੀ ਅਤੇ ਉਚੇਰੀ ਸਿਖਿਆ ਕਈ ਦਾਖ਼ਲੇ ਵਿਚ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ | ਸਕੂਲ ਦੇ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਕਦਮ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ | ਉਨ੍ਹਾਂ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਇਹ ਉਪਰਾਲਾ ਸੰਭਵ ਹੋਇਆ ਹੈ | ਇਸ ਮੌਕੇ 'ਤੇ Tਏਕਤਾ ਅਤੇ ਅਨੁਸ਼ਾਸਨU ਦੇ ਮੋਟੋ ਨਾਲ ਵਿਦਿਆਰਥੀਆਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਅੱਜ ਦਫ਼ਤਰ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।